31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰੂ ਨਾਨਕ ਦਰਬਾਰ ਸ਼ਿਮਲਾਪੁਰੀ ਵਿਖੇ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-04-2026
ਡਾਬਾ/ਲੁਹਾਰਾ, 12 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਗੁਰੂ ਨਾਨਕ ਦਰਬਾਰ, ਸ਼ਿਮਲਾਪੁਰੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਅਤੇ ਬੀਬੀਆਂ ਦੇ ਜੱਥੇ ਦੇ ਵਿਸ਼ੇਸ਼ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪਵਿੱਤਰ ਅਵਸਰ 'ਤੇ ਕਰਵਾਏ ਗਏ ਸਮਾਗਮ ਵਿਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ | ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੇਬੇ ਨਾਨਕੀ ਜੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਜੀ ਦੀ ਰੂਹਾਨੀਅਤ ਅਤੇ ਇਲਾਹੀ ਜੋਤ ਨੂੰ ਪਛਾਣਨ ਵਾਲੀ ਪਹਿਲੀ ਸ਼ਖਸੀਅਤ ਸਨ | ਉਨ੍ਹਾਂ ਕਿਹਾ ਕਿ ਬੇਬੇ ਨਾਨਕੀ ਜੀ ਦਾ ਜੀਵਨ ਸਬਰ, ਸੰਤੋਖ ਅਤੇ ਭਰਾ-ਭੈਣ ਦੇ ਨਿਰਛਲ ਪਿਆਰ ਦੀ ਇਕ ਅਜਿਹੀ ਮਿਸਾਲ ਹੈ, ਜੋ ਹਮੇਸ਼ਾ ਮਾਨਵਤਾ ਦਾ ਰਾਹ ਰੁਸ਼ਨਾਉਂਦੀ ਰਹੇਗੀ | ਉਨ੍ਹਾਂ ਜ਼ੋਰ ਦਿੱਤਾ ਕਿ ਅੱਜ ਦੇ ਸਮੇਂ ਵਿਚ ਸਾਨੂੰ ਬੇਬੇ ਜੀ ਦੇ ਜੀਵਨ ਤੋਂ ਸਿੱਖਿਆ ਲੈਂਦਿਆਂ ਸਮਾਜ ਵਿਚ ਔਰਤ ਦੇ ਸਤਿਕਾਰ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਗੁਰੂ ਘਰ ਦੀ ਬਖਸ਼ਿਸ਼ 'ਸਿਰੋਪਾਉ' ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪ੍ਰਬੰਧਕਾਂ ਵਲੋਂ ਉਨ੍ਹਾਂ ਦੀਆਂ ਲੋਕ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਬੈਂਸ ਨੇ ਵੀ ਪ੍ਰਬੰਧਕ ਕਮੇਟੀ ਅਤੇ ਬੀਬੀਆਂ ਦੇ ਜੱਥੇ ਦੁਆਰਾ ਕੀਤੇ ਗਏ ਇਸ ਗੁਰਮਤਿ ਸਮਾਗਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਪ੍ਰਧਾਨ ਗੁਰ ਪਿਆਰ ਸਿੰਘ, ਦਲਜੀਤ ਸਿੰਘ ਦਾਸੂਵਾਲ, ਜਸਪਾਲ ਸਿੰਘ ਸੈਕਟਰੀ, ਰਾਜਿੰਦਰ ਬਾਜਵਾ, ਕੁਲਜਿੰਦਰ ਬਿੱਟੀ, ਪ੍ਰਧਾਨ ਕੁਲਵੰਤ ਕੌਰ, ਬੀਬੀ ਰਣਜੀਤ ਕੌਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਤੇ ਸੰਗਤਾਂ ਮੌਜੂਦ ਸਨ | ਬੀਬੀਆਂ ਦੇ ਜੱਥੇ ਵਲੋਂ ਕੀਤੇ ਗਏ ਰਸਭਿੰਨੇ ਕੀਰਤਨ ਨੇ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਆਈਸ ਸਮੇਤ ਚਾਰ ਕਾਬੂ
Ad Position 24