01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 14-04-2026

ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਾਹਿਬ-ਏ-ਕਮਾਲ, ਅੰਮਿ੍ਤ ਦੇ ਦਾਤੇ ਦਸ਼ਮੇਸ਼ ਪਿਤਾ ਦੇ ਸਾਜੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਸ਼ਾਨ ਹੇਠ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਤੱਕ ਖਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ | ਨਗਰ ਕੀਰਤਨ ਦੇ ਪ੍ਰਬੰਧਕਾਂ ਵਿਚੋਂ ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲਿਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਨਗਰ ਕੀਰਤਨ ਪਹਿਲੀ ਵਾਰ ਸਜਾਇਆ ਗਿਆ ਸੀ, ਜਿਸ ਵਿਚ ਸੰਗਤਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਪੂਰੇ ਰਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਰਹੀਆਂ | ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸਮਾਪਤ ਹੋਇਆ | ਇਸ ਮੌਕੇ ਸੰਤ ਅਮੀਰ ਸਿੰਘ ਜਵੱਦੀ ਟਕਸਾਲ, ਗਿ: ਗੁਰਪ੍ਰੀਤ ਸਿੰਘ, ਗਿ: ਸੰਦੀਪ ਸਿੰਘ, ਜਥੇ: ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਸਰਬਜੀਤ ਸਿੰਘ ਛਾਪਾ, ਬਲਵਿੰਦਰ ਸਿੰਘ ਭੁੱਲਰ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਗੁਰਦੀਪ ਸਿੰਘ ਲੀਲ, ਐਡਵੋਕੇਟ ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਡੰਗ, ਜਸਬੀਰ ਸਿੰਘ ਦੂਆ, ਗੁਰਮੁਖ ਸਿੰਘ ਭਾਰਤ ਮੋਟਰ, ਜਗਦੇਵ ਸਿੰਘ ਗੋਹਲਵੜੀਆ, ਤੇਜਾ ਸਿੰਘ ਖਾਲਸਾ, ਧਰਮ ਸਿੰਘ ਬਾਜਵਾ, ਬਲਜੀਤ ਸਿੰਘ ਛੱਤਵਾਲ, ਅਮਿੱਤ ਗੋਸਾਈਾ, ਹਰਪ੍ਰੀਤ ਸਿੰਘ ਬੇਦੀ, ਰਛਪਾਲ ਸਿੰਘ ਫੌਜੀ, ਤਜਿੰਦਰ ਸਿੰਘ ਪ੍ਰਧਾਨ, ਹਿਤੇਸ਼ਇੰਦਰ ਸਿੰਘ ਗਰੇਵਾਲ, ਕੁਲਦੀਪ ਸਿੰਘ ਖਾਲਸਾ, ਦਵਿੰਦਰਪਾਲ ਸਿੰਘ ਪਾਲੀ, ਜਸਦੀਪ ਸਿੰਘ ਕਾਉਂਕੇ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬਤਰਾ, ਗੁਰਚਰਨ ਸਿੰਘ ਚੰਨ, ਮੋਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਦਰਸ਼ੀ, ਰਛਪਾਲ ਸਿੰਘ, ਚਰਨਜੀਤ ਸਿੰਘ ਰਮਿੰਦਰ ਸਿੰਘ ਬਿੱਟੂ, ਰਮਨਦੀਪ ਸਿੰਘ, ਸੁਰਜੀਤ ਸਿੰਘ ਆਦਿ ਪ੍ਰਮੁੱਖ ਸ਼ਖਸੀਅਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜੀ. ਐੱਸ. ਟੀ. ਚੋਰੀ 'ਤੇ ਵੱਡੀ ਕਾਰਵਾਈ, 40 ਲੱਖ ਤੋਂ ਵੱਧ ਦਾ ਜੁਰਮਾਨਾ ਵਸੂਲ <br/> ਅਗਲੀ ਖ਼ਬਰ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
Ad Position 24