01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪਤਨੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਪਤਨੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਪਤੀ ਵਿਵੇਕ ਕੁਮਾਰ ਵਾਸੀ ਨਿਊ ਪੰਜਾਬ ਮਾਤਾ ਨਗਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਾਸੋਂ ਜਦੋਂ ਉਹ ਘਰ ਖਰਚ ਲਈ ਪੈਸੇ ਮੰਗਦੀ ਸੀ ਤਾਂ ਕਥਿਤ ਦੋਸ਼ੀ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਦਾ ਸੀ ਅਤੇ ਉਸ ਨਾਲ ਗੈਰ ਕੁਦਰਤੀ ਸੰਭੋਗ ਵੀ ਕਰਦਾ ਸੀ | ਉਸ ਨੇ ਦੱਸਿਆ ਕਿ ਬੀਤੇ ਦਿਨ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਕਥਿਤ ਦੋਸ਼ੀ ਵਲੋਂ ਮੁੜ ਤੋਂ ਉਸ ਦੀ ਕੁੱਟਮਾਰ ਕੀਤੀ ਗਈ | ਉਸ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ 'ਤੁਹਾਡੇ ਦੁਆਰ' ਸਕੀਮ ਮਦਦਗਾਰ ਸਾਬਤ ਹੋਣ ਦੀ ਥਾਂ ਬਣੀ ਸ਼ਰਾਪ! <br/> ਅਗਲੀ ਖ਼ਬਰ ਜੀ. ਐੱਸ. ਟੀ. ਚੋਰੀ 'ਤੇ ਵੱਡੀ ਕਾਰਵਾਈ, 40 ਲੱਖ ਤੋਂ ਵੱਧ ਦਾ ਜੁਰਮਾਨਾ ਵਸੂਲ <br/>
Ad Position 24