ਭਾਮੀਆਂ ਕਲਾਂ, 13 ਅਪ੍ਰੈਲ (ਜਤਿੰਦਰ ਭੰਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਦੇ ਨਤੀਜਿਆਂ 'ਚ ਰਾਹੋਂ ਰੋਡ ਸਥਿਤ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਰਾਗਿਨੀ ਰਾਣੀ ਨੇ 520/600 ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਅਮਿਤ ਕੁਮਾਰ ਨੇ 520/600 ਅੰਕ ਲੈ ਕੇ ਦੂਸਰਾ ਅਤੇ ਗੁੰਜਨ ਨੇ 493/600 ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਹਰਨੇਕ ਸਿੰਘ ਨੇ ਮਾਪਿਆਂ, ਅਧਿਆਪਕਾਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਧੀਆ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ |