01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਦੂਸਰੇ ਦਿਨ ਦੇ ਕਥਾ ਅਤੇ ਕੀਰਤਨ ਸਮਾਗਮਾਂ ਵਿਚ ਗ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕਾਂ ਨੇ ਹਾਜਰੀਆਂ ਭਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਹ ਸਮਾਗਮ ਸਵੇਰ ਤੋਂ ਸ਼ੁਰੂ ਹੋਏ ਅਤੇ ਦੇਰ ਸ਼ਾਮ ਤੱਕ ਚਲਦੇ ਰਹੇ | ਇਨ੍ਹਾਂ ਸਮਾਗਮਾਂ ਦੌਰਾਨ ਗਿਆਨੀ ਸੁਖਵਿੰਦਰ ਸਿੰਘ ਯੂ.ਕੇ. ਵਾਲੇ ਅਤੇ ਗਿਆਨੀ ਧਰਮਜੀਤ ਸਿੰਘ ਗੁਰੂਸਰ ਕਾਉਂਕੇ ਵਾਲਿਆਂ ਨੇ ਸਾਂਝੇ ਰੂਪ ਵਿਚ ਕਥਾ ਕਰਦੀਆਂ ਸੰਗਤਾਂ ਨੂੰ ਸੁਖਮਨੀ ਸਾਹਿਬ ਜੀ ਦੇ ਅਰਥ ਅਤੇ ਨਾਮ ਸਿਮਰਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਅਤੇ ਖਾਲਸਾ ਸਾਜਨਾ ਦਿਵਸ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਭਾਈ ਜਸਵੰਤ ਸਿੰਘ ਸ਼੍ਰੋਮਣੀ ਰਾਗੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ | ਸੰਗਤਾਂ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ, ਜਗਜੀਵਨ ਸਿੰਘ ਸੋਨਪਾਲ, ਅਵੀ ਤੇ ਕੁੰਵਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਾ ਵੜਿੰਗ ਵਲੋਂ ਬਹਿਲ ਪਰਿਵਾਰ ਨਾਲ ਦੁੱਖ ਸਾਂਝਾ <br/> ਅਗਲੀ ਖ਼ਬਰ ਅਕਾਲੀ ਦਲ ਤੋਂ ਬਿਨਾਂ ਮੇਰਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ-ਵਿੱਕੀ ਸੋਹਲ
Ad Position 24