ਇਆਲੀ/ਥਰੀਕੇ, 13 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਵਲੋਂ ਆਪਣੇ ਜੱਦੀ ਪਿੰਡ ਥਰੀਕੇ ਵਿਖੇ ਇੱਕ ਲੋਕ ਮਿਲਣੀ ਕੀਤੀ ਗਈ, ਜਿਸ ਵਿਚ ਉਮੜੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੂੰ ਵੱਡੀ ਗਿਣਤੀ ਵਿਚ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ |ਜਿਸ ਤੇ ਹਰਪ੍ਰੀਤ ਸਿੰਮਕ ਨੇ ਬਾਗੋ ਬਾਗ ਹੁੰਦੇ ਖੁਸ਼ੀ ਭਰੇ ਲਹਿਜੇ ਵਿਚ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਕਿਹਾ ਕਿ ਉਨ੍ਹਾਂ ਨੇ ਆਪਣਾ ਬਚਪਨ ਇਸੇ ਪਿੰਡ ਦੀਆਂ ਗਲੀਆਂ ਵਿਚ ਬਿਤਾਇਆ ਹੈ | ਪਿੰਡ ਦੇ ਬਜ਼ੁਰਗਾਂ ਦੇ ਅਸ਼ੀਰਵਾਦ ਸਦਕਾ ਹੀ ਉਨ੍ਹਾ ਨੇ ਸਖਤ ਮਿਹਨਤ ਕਰਕੇ ਜੱਜ ਦੀ ਨੌਕਰੀ ਹਾਸਲ ਕੀਤੀ ਅਤੇ ਹੁਣ ਸਾਰਿਆਂ ਦੇ ਅਸ਼ੀਰਵਾਦ ਅਤੇ ਸਹਿਯੋਗ ਸਦਕਾ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸੇਵਾਦਾਰ ਬਣ ਕੇ ਹਲਕੇ ਦੀ ਸੇਵਾ ਲਈ ਆਪਣਾ ਜੀਵਨ ਸਮਰਪਣ ਕਰਨ ਦਾ ਪ੍ਰਾਣ ਲਿਆ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਲੈ ਕੇ ਚਿੰਤਤ ਲੋਕਾਂ ਨੂੰ ਇੱਕ ਪਲੇਟਫਾਰਮ ਤੇ ਇਕੱਠਾ ਕਰਕੇ ਪਹਿਲ ਦੇ ਅਧਾਰ ਤੇ ਸਕੀਮਾਂ ਉਲੀਕੀਆਂ ਜਾਣਗੀਆਂ | ਲੋਕ ਜਾਣ ਚੁੱਕੇ ਹਨ ਕਿ ਸੂਬੇ ਦੇ ਸੁਨਹਿਰੀ ਭਵਿੱਖ ਲਈ ਚਿੰਤਤ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਸਰਕਾਰ ਹੀ ਪੰਜਾਬ ਹਿਤੈਸ਼ੀ ਹੋਣ ਦਾ ਫਰਜ਼ ਨਿਭਾ ਸਕਦੀ ਹੈ, ਜਿਸ ਨੂੰ ਲੈ ਕੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਉਣ ਦਾ ਮਨ ਬਣਾ ਲਿਆ | ਇਸ ਮੌਕੇ ਸਰਕਲ ਪ੍ਰਧਾਨ ਰਘਬੀਰ ਸਿੰਘ ਥਰੀਕੇ, ਹਰਬੰਸ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਗਰੇਵਾਲ, ਜਸਵੀਰ ਸਿੰਘ ਗਰੇਵਾਲ, ਪੰਚ ਕਰਮਜੀਤ ਸਿੰਘ ਗਰੇਵਾਲ, ਇੰਸਪੈਕਟਰ ਹਰਜੀਤ ਸਿੰਘ ਵਿਰਕ, ਜਸਕਰਨ ਸਿੰਘ ਗਰੇਵਾਲ, ਸਵਰਨ ਸਿੰਘ, ਸਤਵੀਰ ਸਿੰਘ ਸੋਨੀ, ਪੰਚ ਸਵਰਨ ਸਿੰਘ, ਪੰਚ ਜਗਦੀਸ਼ ਸਿੰਘ ਜੱਗੂ, ਪੰਚ ਸੁਖਵਿੰਦਰ ਸਿੰਘ ਸੁੱਖਾ, ਨੰਬਰਦਾਰ ਜਸਵਿੰਦਰ ਸਿੰਘ ਭੋਲਾ, ਸੁਦਾਗਰ ਸਿੰਘ ਸਿੰਮਕ,ਜੋਰਾ ਸਿੰਘ ਸਿੰਮਕ, ਜਗਤਾਰ ਸਿੰਘ ਗਰੇਵਾਲ, ਤਾਰਾ ਸਿੰਘ ਗਰੇਵਾਲ, ਜਗਤਾਰ ਸਿੰਘ ਫੌਜੀ, ਅਜੈਬ ਸਿੰਘ ਗਰੇਵਾਲ, ਹੈਪੀ ਚੌਂਕੀਦਾਰ, ਸਾਬਕਾ ਪੰਚ ਸਵਰਨ ਸਿੰਘ, ਸੰਦੀਪ ਲੋਹਟ, ਸਰਬਜੀਤ ਸਿੰਘ ਕੁੱਕੂ, ਹਰਪ੍ਰੀਤ ਸਿੰਘ ਹੈਪੀ, ਅਜੀਤਪਾਲ ਸਿੰਘ, ਅਮਰਜੀਤ ਸਿੰਘ ਮੋਹੀ, ਫੌਜੀ ਤਾਰਾ ਸਿੰਘ, ਸੁਰਿੰਦਰ ਸਿੰਘ ਛਿੰਦਾ, ਕੁਲਦੀਪ ਸਿੰਘ ਕੀਪੀ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |