02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪ੍ਰਾਈਵੇਟ ਹਸਪਤਾਲ 'ਚ ਹੋਈ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਭਾਰੀ ਹੰਗਾਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਡਾ. ਤਰਲੋਚਨ ਸਿੰਘ)-ਥਾਣਾ ਮਾਡਲ ਟਾਊਨ ਅਧੀਨ ਪੈਂਦੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਵਿਚ ਇਲਾਜ ਦੌਰਾਨ ਇਕ (47) ਸਾਲਾਂ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਸਟਾਫ਼ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਭਾਰੀ ਹੰਗਾਮਾ ਕੀਤਾ | ਮਿ੍ਤਕ ਦੀ ਪਹਿਚਾਣ ਸੁਖਵਿੰਦਰ ਸਿੰਘ (47) ਦੇ ਰੂਪ ਵਿੱਚ ਹੋਈ ਹੈ, ਜੋ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਇਕ ਬੇਟੀ ਛੱਡ ਗਿਆ ਹੈ | ਮਿ੍ਤਕ ਦੀ ਪਤਨੀ ਰਜਨੀ ਨੇ ਦੱਸਿਆ ਕਿ ਸ਼ੁਕਰਵਾਰ ਨੂੰ ਸੁਖਵਿੰਦਰ ਸਿੰਘ ਨੂੰ ਪੀਲੀਆ ਤੇ ਇਨਫੈਕਸ਼ਨ ਦੀ ਸਕਿਾਇਤ ਹੋਣ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ | ਡਾਕਟਰਾਂ ਨੇ ਉਸ ਨੂੰ ਆਈ.ਸੀ.ਯੂ ਵਿੱਚ ਦਾਖਲ ਕਰ ਲਿਆ | ਰਜਨੀ ਦਾ ਦੋਸ਼ ਹੈ ਕਿ ਬੀਤੀ ਕੱਲ ਹਸਪਤਾਲ ਸਟਾਫ਼ ਨੇ ਸੁਖਵਿੰਦਰ ਦੇ ਹੱਥ ਪੈਰ ਬੰਨ੍ਹ ਦਿੱਤੇ ਸੀ, ਪਰਿਵਾਰਕ ਮੈਂਬਰਾਂ ਨੇ ਸਟਾਫ ਨੂੰ ਕਿਹਾ ਵੀ ਸੀ ਕਿ ਜੇਕਰ ਕੋਈ ਸਮੱਸਿਆ ਹੈ ਤਾਂ ਉਹ ਖੁਦ ਮਰੀਜ਼ ਦੇ ਕੋਲ ਰੁਕ ਜਾਂਦੇ ਹਨ ਪਰ ਉਹਨਾਂ ਨੂੰ ਆਗਿਆ ਨਹੀਂ ਦਿੱਤੀ ਗਈ | ਸੋਮਵਾਰ ਸਵੇਰੇ ਜਦੋਂ ਵਾਰਡ ਦਾ ਗੇਟ ਖੁੱਲਿਆ ਤਾਂ ਅਸੀਂ ਦੇਖਿਆ ਕਿ ਮਰੀਜ਼ ਦੇ ਲੱਗੀ ਗੁਲੂਕੋਜ਼ ਦੀ ਬੋਤਲ ਥੱਲੇ ਗਿਰੀ ਹੋਈ ਸੀ ਅਤੇ ਸੁਖਵਿੰਦਰ ਦੇ ਹੱਥ ਵਿੱਚੋਂ ਖੂਨ ਨਿਕਲ ਰਿਹਾ ਸੀ | ਉਹਨਾਂ ਦੋਸ਼ ਲਾਇਆ ਕਿ ਰਾਤ ਦੇ ਸਮੇਂ ਡਿਊਟੀ ਦੇ ਰਹੇ ਸਟਾਫ਼ ਨੇ ਲਾਪਰਵਾਹੀ ਵਰਤੀ ਅਤੇ ਕੋਈ ਵੀ ਡਾਕਟਰ ਉਸ ਨੂੰ ਦੇਖਣ ਲਈ ਨਹੀਂ ਆਇਆ | ਥਾਣਾ ਮਾਡਲ ਟਾਊਨ ਦੇ ਐੱਸ.ਐੱਚ.ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਹਸਪਤਾਲ ਸਟਾਫ ਦੀ ਅਣਦੇਖੀ ਅਤੇ ਲਾਪਰਵਾਹੀ ਦੇ ਕਾਰਨ ਮੌਤ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਸ਼ਿਕਾਇਤ ਦਰਜ ਕਰ ਲਈ ਗਈ ਹੈ | ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ | ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਰ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧੀ ਜਦੋਂ ਹਸਪਤਾਲ ਦੇ ਪ੍ਰਬੰਧਕਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਵਿਖੇ ਬਲਾਕ ਕਾਂਗਰਸ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਨਸ਼ੇ 'ਚ ਝੂਮ ਰਹੇ ਲੜਕਾ ਲੜਕੀ ਦੀ ਵਾਇਰਲ ਵੀਡੀਓ ਨੇ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ...
Ad Position 24