03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਾਬਾ ਮਨਜੋਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਰਵਾਏ 26ਵੇਂ ਸਾਲਾਨਾ ਵਿਸਾਖੀ ਜੋੜ ਮੇਲੇ 'ਤੇ ਬੀ.ਕੇ.ਯੂ. ਚੜੂਨੀ ਦੇ ਆਗੂਆਂ ਨੇ ਭਰੀਆਂ ਹਾਜ਼ਰੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਅਤੇ ਹਿਮਾਚਲ ਦੇ ਇੰਚਾਰਜ ਅਤੇ ਬਾਬਾ ਜੀ ਦੇ ਪ੍ਰਾਚੀਨ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਮਨਜੋਤ ਸਿੰਘ ਗਰੇਵਾਲ ਦੀ ਅਗਵਾਈ ਅਤੇ ਮਾਤਾ ਸਤਨਾਮ ਕੌਰ ਗਰੇਵਾਲ ਦੀ ਦੇਖ ਰੇਖ ਹੇਠ ਧੰਨ ਧੰਨ ਜਿੰਦਾ ਪੀਰ ਖਵਾਜਾ ਖਜ਼ਿਰ ਵਲੀ ਜੀ 26ਵੇਂ ਸਾਲਾਨਾ ਵਿਸਾਖੀ ਜੋੜ ਮੇਲੇ ਅਤੇ ਭੰਡਾਰੇ 'ਤੇ ਹਾਜ਼ਰੀਆਂ ਭਰਨ ਦਾ ਸਮਾਂ ਪ੍ਰਾਪਤ ਹੋਇਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਗਜੀਤ ਸਿੰਘ ਅਰੋੜਾ ਭਾਰਤੀ ਕਿਸਾਨ ਯੂਨੀਅਨ ਚੜੂਨੀ ਜਨਰਲ ਸਕੱਤਰ ਪੰਜਾਬ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਰੋਸ਼ਨ ਸਿੰਘ ਸਾਗਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਜੋੜ ਮੇਲੇ ਦੌਰਾਨ ਪੰਜਾਬ ਦੇ ਨਾਮੀ ਕਲਾਕਾਰਾਂ ਵਲੋਂ ਪੀਰ ਖਵਾਜਾ ਜੀ ਦਾ ਕੀਤਾ ਗਿਆ ਗੁਣਗਾਨ ਅਤੇ ਬਹੁਤ ਹੀ ਵਧੀਆ ਢੰਗ ਨਾਲ ਕੀਤੇ ਗਏ ਪ੍ਰਬੰਧਾਂ ਦਾ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਖੂਬ ਆਨੰਦ ਮਾਣਦੇ ਹੋਏ ਇਸ ਦਰਬਾਰ ਵਿਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ | ਇਸ ਮੌਕੇ ਦਰਬਾਰ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਗਰੇਵਾਲ ਵਲੋਂ ਬੀ.ਕੇ.ਯੂ. ਚੜੂਨੀ ਸਮੇਤ ਆਏ ਹੋਏ ਹੋਰਨਾਂ ਪਤਵੰਤਿਆਂ ਦਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਲਗਵਾਉਣ ਲਈ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਪੰਜਾਬ ਸ਼ੇਰਾ ਪਹਿਲਵਾਨ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਲਕੀਤ ਸਿੰਘ ਵਾਲੀਆ, ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਸੁਲੱਖਣ ਸਿੰਘ ਮੰਡ, ਹਲਕਾ ਸਾਹਨੇਵਾਲ ਪ੍ਰਧਾਨ ਕਰਮਜੀਤ ਸਿੰਘ ਸੰਧੂ, ਹਲਕਾ ਗਿੱਲ ਪ੍ਰਧਾਨ ਨਰਿੰਦਰ ਸਿੰਘ, ਮੋਹਾਲੀ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਦਲਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਲੁਧਿਆਣਾ ਮੀਤ ਪ੍ਰਧਾਨ ਸ਼ਹਿਰੀ, ਮੋਹਾਲੀ ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਅਤੇ ਜਸਮੇਰ ਸਿੰਘ ਭੱਲਾ, ਐਸ.ਸੀ. ਬੀ.ਸੀ. ਵਿੰਗ ਦੇ ਪ੍ਰਧਾਨ ਜੋਗਿੰਦਰ ਸਿੰਘ ਟਾਈਗਰ ਸਮੇਤ ਵੱਡੀ ਗਿਣਤੀ ਵਿਚ ਹੋਰ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘਾ ਸ਼ਹੀਦਾਂ ਵਿਖੇ ਨੌਵੇਂ ਪਾਤਿਸ਼ਾਹ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਖਾਲਸਾ ਮਾਡਲ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24