ਡਾਬਾ/ਲੁਹਾਰਾ, 13 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਰਵਾਇਤ ਨੂੰ ਕਾਇਮ ਰੱਖਦਿਆਂ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ.ਸੈ. ਸਕੂਲ ਸ਼ਿਮਲਾਪੁਰੀ ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜਾ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਬੇਹੱਦ ਸ਼ਲਾਘਾਯੋਗ ਕਾਰਗੁਜ਼ਾਰੀ ਸਦਕਾ 16 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅਤੇ ਕੁੱਲ 25 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਅਤੇ 53 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਦੀਪਿਕਾ ਅਤੇ ਸਿਮਰ ਨੇ 98.17 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 11ਵਾਂ ਰੈਂਕ, ਅਮਨ ਕੁਮਾਰ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ 12ਵਾਂ ਰੈਂਕ, ਲਵਪ੍ਰੀਤ ਕੌਰ ਨੇ 97.33 ਫ਼ੀਸਦੀ ਅੰਕ ਪ੍ਰਾਪਤ ਕਰਕੇ 16ਵਾਂ ਰੈਂਕ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਹਰਜੀਤ ਕੌਰ ਨੇ ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਦੀ ਸ਼ਲਾਘਾ ਕੀਤੀ | ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਤੇ ਪੈ੍ਰਜ਼ੀਡੈਂਟ ਗੁਰਪਾਲ ਕੌਰ ਗਰੇਵਾਲ ਨੇ ਸਾਰਿਆਂ ਨਾਲ ਖੁਸ਼ੀ ਸਾਂਝੀ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਸਖ਼ਤ ਮਿਹਨਤ ਕਰਕੇ ਇਨ੍ਹਾਂ ਬੁਲੰਦੀਆਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ |