14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭਾਵਾਧਸ ਵਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ 'ਸ਼ੂਨਯ ਸੇ ਸਿਖਰ ਤੱਕ' ਸਮਾਗਮ ਕਰਵਾਇਆ <br/>

Ad Position 21
No active advertisement
ਭਾਵਾਧਸ ਵਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਵਿਜੈ ਦਾਨਵ, ਨਾਲ ਮੰਚ 'ਤੇ ਬੈਠੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਹੋਰ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 15-04-2026
ਲੁਧਿਆਣਾ, 14 ਅਪ੍ਰੈਲ (ਜਤਿੰਦਰ ਭੰਬੀ)-ਭਾਰਤੀਆ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ਮੌਕੇ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਵਿਚ ਸਥਾਨਕ ਮਲਹੋਤਰਾ ਰਿਜੋਰਟ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਥੀਮ 'ਸ਼ੂਨਯ ਸੇ ਸਿਖਰ ਤੱਕ' ਸੀ, ਜਿਸ ਦਾ ਮੁੱਖ ਮਕਸਦ ਸਮਾਜ ਦੇ ਉਨ੍ਹਾਂ ਵਿਅਕਤੀਆਂ ਤੇ ਬੱਚਿਆਂ ਨੂੰ ਸਨਮਾਨਿਤ ਕਰਨਾ ਸੀ, ਜਿਨ੍ਹਾਂ ਨੇ ਆਪਣੇ ਸੰਘਰਸ਼ਮਈ ਜੀਵਨ ਦੀ ਪ੍ਰਵਾਹ ਕੀਤੇ ਬਿਨਾਂ ਸਮਾਜ ਵਿਚ ਵਿਸ਼ੇਸ਼ ਪ੍ਰਾਪਤੀਆਂ ਹਾਸਿਲ ਕੀਤੀਆਂ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਸ਼ਾਮਿਲ ਹੋਏ | ਇਸ ਤੋਂ ਇਲਾਵਾ ਸਵਾਮੀ ਪ੍ਰਗਟ ਨਾਥ ਚੇਅਰਮੈਨ ਭਗਵਾਨ ਵਾਲਮੀਕਿ ਤੀਰਥ ਵਿਕਾਸ ਬੋਰਡ, ਸਵਾਮੀ ਰਿਸ਼ੀਪਾਲ ਆਦਿਵਾਸੀ, ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ, ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਦੱਤ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ, ਮੇਅਰ ਇੰਦਰਜੀਤ ਕੌਰ, ਸਾਬਕਾ ਵਿਧਾਇਕ ਕੁਲਦੀਪ ਵੈਦ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਭਾਜਪਾ ਆਗੂ ਜੀਵਨ ਗੁਪਤਾ, ਅਨਿਲ ਸਰੀਨ, ਚੇਅਰਮੈਨ ਰਜਿੰਦਰ ਬਸੰਤ, ਚੇਅਰਮੈਨ ਰਾਜੂ ਕਨੌਜੀਆ, ਸ਼ਬਦ ਰੁਦਰਾ, ਬਿੰਦਿਆ ਮਦਾਨ, ਕੌਂਸਲਰ ਅਮਨ ਬੱਗਾ, ਕੌਂਸਲਰ ਨਿੱਕੂ ਭਾਰਤੀ, ਮਨਪ੍ਰੀਤ ਬੰਟੀ, ਡੀ.ਪੀ. ਖੋਸਲਾ, ਰਮਨਜੀਤ ਲਾਲੀ, ਵਿੱਕੀ ਸਹੋਤਾ ਆਦਿ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਵਿਜੈ ਦਾਨਵ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਆਪਣੇ ਸੰਘਰਸ਼ ਵਿਚ ਆਉਣ ਵਾਲੀਆਂ ਸਮੱਸਿਆਵਾਂ ਦੀ ਪ੍ਰਵਾਹ ਕੀਤੇ ਬਿਨਾਂ ਅਤੇ ਆਪਣੇ ਬੱਚਿਆਂ ਦਾ ਬਲੀਦਾਨ ਦੇ ਕੇ ਦੁਨੀਆ ਦੇ ਸਭ ਤੋਂ ਮਜ਼ਬੂਤ ਤੇ ਸ਼ਕਤੀਸ਼ਾਲੀ ਸੰਵਿਧਾਨ ਦੀ ਰਚਨਾ ਕੀਤੀ, ਜਿਸ ਨਾਲ ਉਨ੍ਹਾਂ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਅਤੇ ਸਮਾਨਤਾ ਦੇ ਅਧਿਕਾਰ ਲੈ ਕੇ ਦਿੱਤੇ ਅਤੇ ਨਾਲ ਹੀ ਇਹ ਨਿਸ਼ਚਿਤ ਕੀਤਾ ਕਿ ਹੁਣ ਤੋਂ ਲੋਕ ਆਪਣਾ ਰਾਜਾ ਵੋਟਾਂ ਰਾਹੀਂ ਪੰਜ ਸਾਲ ਲਈ ਚੁਣਿਆ ਕਰਨਗੇ | ਉਨ੍ਹਾਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੋਂ ਮੰਗ ਕੀਤੀ ਕਿ ਉਹ ਸਕੂਲਾਂ, ਕਾਲਜਾਂ ਵਿਚ ਸੰਵਿਧਾਨ ਦਾ ਪਾਠਕ੍ਰਮ ਨੂੰ ਸ਼ਾਮਿਲ ਕਰਾਉਣ ਤਾਂ ਜੋ ਪੜ੍ਹਨ ਵਾਲੇ ਸਾਰੇ ਬੱਚਿਆਂ ਨੂੰ ਸੰਵਿਧਾਨ ਦੀ ਜਾਣਕਾਰੀ ਹੋਏ ਅਤੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਪਿਛਲੇ ਕਾਫ਼ੀ ਲੰਮੇ ਤੋਂ ਓਵਰਏਜ ਮੁਲਾਜ਼ਮ ਪੱਕੇ ਹੋਣ ਤੋਂ ਰਹਿ ਗਏ ਹਨ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦੀ ਪੱਕਾ ਕੀਤਾ ਜਾਵੇ | ਇਸ ਮੌਕੇ ਸੰਜੀਵ ਅਰੋੜਾ ਨੇ ਸਭ ਤੋਂ ਪਹਿਲਾਂ ਸਾਰਿਆਂ ਨੂੰ ਵਿਸਾਖੀ ਅਤੇ ਡਾ. ਅੰਬੇਡਕਰ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਵਿਜੈ ਦਾਨਵ ਦੀ ਬੱਚਿਆਂ ਨੂੰ ਸੰਵਿਧਾਨ ਪੜ੍ਹਾਉਣ ਦੀ ਜੋ ਮੰਗ ਹੈ, ਉਹ ਇਸ ਬਾਰੇ ਜਲਦੀ ਹੀ ਸਿੱਖਿਆ ਮੰਤਰੀ ਨਾਲ ਗੱਲ ਕਰਨਗੇ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਕਮੇਟੀ ਵਿਚ ਓਵਰਏਜ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਾਉਣਗੇ | ਇਸ ਮੌਕੇ ਚੌਧਰੀ ਯਸ਼ਪਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਦੇ ਦਿਖਾਏ ਹੋਏ ਰਸਤੇ 'ਤੇ ਚੱਲਣਾ ਚਾਹੀਦਾ ਹੈ ਤੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨਾ ਚਾਹੀਦਾ ਹੈ | ਇਸ ਸਮਾਗਮ ਵਿਚ ਭਜਨਾਂ ਦਾ ਗੁਣਗਾਨ ਕੌਮੀ ਗਾਇਕ ਹੈਪੀ ਰਾਹਤ ਐਂਡ ਪਾਰਟੀ ਵਲੋਂ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਸਮਾਜ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਮੰਚ ਸੰਚਾਲਕ ਅਕਸ਼ੇ ਰਾਜ ਵਲੋਂ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੰਡੀਆਂ ਵਿਚ ਕਣਕ ਦੀ ਖ਼ਰੀਦ ਵਿਚ ਦੇਰੀ ਬਰਦਾਸ਼ਤ ਨਹੀਂ ਹੋਵੇਗੀ-ਏ. ਡੀ. ਸੀ. ਪੂਨਮ ਸਿੰਘ <br/> ਅਗਲੀ ਖ਼ਬਰ ਪਹਿਲੀ ਮਈ ਰਾਤ ਭਰ ਦੇ ਨਾਟਕ ਮੇਲੇ ਦੀਆਂ ਤਿਆਰੀਆਂ ਸ਼ੁਰੂ <br/>
Ad Position 24