06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਜੱਥੇ ਦਾ ਸਨਮਾਨ ਕਰਨ ਸਮੇਂ ਅਤੱਰ ਸਿੰਘ ਮੱਕੜ, ਹਰਪਾਲ ਸਿੰਘ ਖਾਲਸਾ, ਪਰਮਜੀਤ ਸਿੰਘ ਸੇਠੀ ਤੇ ਹਰਬੰਸ ਸਿੰਘ ਰਾਜਾ | ਤਸਵੀਰ-ਸੇਵਕ ਸਿੰਘ <br/> 16-04-2026
ਲੁਧਿਆਣਾ,15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਤੇ ਕਥਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ | ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਬਚਿੱਤਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਨੇ ਸੰਗਤਾਂ ਨਾਲ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਤੇ ਖੋਜ ਭਰਪੂਰ ਸ਼ਬਦਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਸਜਾਇਆ ਨਿਆਰੇਪਨ ਦਾ ਪ੍ਰਤੀਕ ਖਾਲਸਾ ਆਪਣੀ ਸੰਤੁਤਰ ਹੋਂਦ ਤੇ ਨਿਆਰੇਪਨ ਦਾ ਪ੍ਰਗਟਾਵਾ ਕਰਨ ਦੇ ਪੂਰੀ ਤਰ੍ਹਾਂ ਸਮਰਥ ਹੈ | ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਤਿਉਹਾਰ ਤੋਂ ਸੇਧ ਲੈ ਕੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ | ਕੀਰਤਨ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਨਾਮ ਸਿੰਘ ਬੈਕਾਂ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਭਾਈ ਵਰਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ 'ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਅੱਤਰ ਸਿੰਘ ਮੱਕੜ, ਹਰਪਾਲ ਸਿੰਘ ਖਾਲਸਾ, ਪਰਮਜੀਤ ਸਿੰਘ ਸੇਠੀ ਅਤੇ ਹਰਬੰਸ ਸਿੰਘ ਰਾਜਾ ਨੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਤੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮੀਤ ਸਿੰਘ ਡੰਗ, ਹਰਮਿੰਦਰ ਸਿੰਘ ਕੋਹਲੀ, ਸੁਰਿੰਦਰਪਾਲ ਸਿੰਘ ਭੁਟੀਆਣੀ, ਪ੍ਰੇਮ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਅਵਤਾਰ ਸਿੰਘ ਮਿੱਡਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਪੰਜਾਬ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਸਥਾਨਾਂ ਦਾ ਦੌਰਾ ਅਗਲੀ ਖ਼ਬਰ ਡਾ. ਬੀ.ਆਰ.ਅੰਬੇਡਕਰ ਦੇ ਜਨਮ ਦਿਨ ਮੌਕੇ ਮੱਕੜ ਕਾਲੋਨੀ 'ਚ ਸਮਾਗਮ <br/>
Ad Position 24