ਭਾਮੀਆਂ ਕਲਾਂ, 15 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ 'ਤੇ ਸਥਿਤ ਖਾਲਸਾ ਮਾਡਲ ਹਾਈ ਸਕੂਲ ਮੇਹਰਬਾਨ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਅ | ਇਸ ਮੌਕੇ ਸਕੂਲ ਪਿ੍ੰਸੀਪਲ ਲਖਬੀਰ ਕੌਰ ਨੇ ਵਿਦਿਅਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਤੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆ ਜਿਥੇ ਸਿੱਖ ਇਤਿਹਾਸ ਵਾਰੇ ਦੱਸਿਆ, ਉਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਦਿਨ ਪੱਕ ਚੁੱਕੀ ਹਾੜੀ ਦੀ ਫਸਲ ਦੀ ਵਾਡੀ ਵੀ ਸ਼ੁਰੂ ਕੀਤੀ ਜਾਂਦੀ ਹੈ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਸਕੂਲੀ ਵਿਦਿਅਰਥੀਆਂ ਵਲੋਂ ਧਾਰਮਿਕ ਗੀਤ ਨਾਲ ਸ਼ੁਰੂਆਤ ਕੀਤੀ ਗਈ | ਰੰਗ ਬਿਰੰਗੀਆਂ ਪਸ਼ਾਕਾਂ ਵਿਚ ਸਜੇ ਸਕੂਲੀ ਵਿਦਆਰਥੀਆਂ ਵਲੋਂ ਗੀਤ ,ਸੰਗੀਤ ਅਤੇ ਸਕਿਟਾ ਪੇਸ਼ ਕੀਤੀਆਂ ਗਈਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਵਾਲੀਆ ਨੇ ਖਾਲਸਾ ਸਥਾਪਨਾ ਦਿਵਸ ਵਿਸਾਖੀ ਦੇ ਦਿਹਾੜੇ ਦੀ ਮਹੱਤਤਾ ਦਸੱਦੇ ਹੋਏ , ਸਕੂਲੀ ਵਿਦਆਰਥੀਆਂ ਅਤੇ ਸਮੂਹ ਸਟਾਫ ਨੂੰ ਵਿਸਖੀ ਦੇ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਅਰਥੀਆਂ ਨੂੰ ਪੜ੍ਹਈ ਦੇ ਨਾਲ ਨਾਲ ਖੇਡਾਂ ਅਤੇ ਸਭਿਆਚਾਰਕ ਸਮਾਗਮਾਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਵੀ ਕੀਤਾ ਗਿਆ |