06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

15 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਨਾ ਖਰੀਦਣ ਕਾਰਨ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਡੀ.ਐਫ.ਐਸ.ਸੀ. ਦਫ਼ਤਰਾਂ ਦਾ ਘਿਰਾਓ <br/>

Ad Position 21
No active advertisement
ਅਜੀਤ ਡੈਸਕ 16-04-2026
ਲੁਧਿਆਣਾ, 15 ਅਪ੍ਰੈਲ (ਜਸਵਿੰਦਰ ਸਿੰਘ)-ਪੰਜਾਬ ਭਰ ਵਿਚ ਮੰਡੀਆਂ 'ਚ 15 ਦਿਨ ਬੀਤ ਜਾਣ ਤੋਂ ਬਾਅਦ ਵੀ ਸੁਚੱਜੇ ਢੰਗ ਨਾਲ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਅਤੇ ਸਰਕਾਰੀ ਏਜੰਸੀਆਂ ਵਲੋਂ ਕਣਕ ਦੀ ਖਰੀਦ ਤੋਂ ਹੱਥ ਪਿੱਛੇ ਖਿੱਚ ਕੇ ਹੜਤਾਲ ਉੱਪਰ ਚਲੇ ਜਾਣ ਕਾਰਨ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੇ ਹੱਕ ਵਿਚ ਖੜੇ ਹੁੰਦੇ ਹੋਏ ਪੰਜਾਬ ਭਰ ਵਿਚ ਡੀ.ਐਫ.ਐਸ.ਸੀ. ਦੇ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ | ਜ਼ਿਲਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਦੀ ਅਗਵਾਈ ਵਿਚ ਲੁਧਿਆਣਾ ਵਿਖੇ ਡੀ.ਐਫ.ਐਸ.ਸੀ. ਦੇ ਦਫ਼ਤਰ ਦਾ ਘਿਰਾਓ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੀਂਹ, ਹਨੇਰੀ, ਝੱਖੜ ਦੇ ਪਹਿਲਾਂ ਹੀ ਝੰਬੇ ਕਿਸਾਨਾਂ ਨੂੰ ਹੁਣ ਕਣਕ ਦਾ ਦਾਣਾ ਦਾਣਾ ਖਰੀਦਣ ਦਾ ਦਾਅਵਾ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਦੀ ਬੇਰੁਖੀ ਅਤੇ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੇ ਹੋਏ 15 ਦਿਨਾਂ ਤੋਂ ਮੰਡੀਆਂ ਵਿਚ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਇਸ ਲਈ ਕਿਸਾਨ ਹਿਤੈਸ਼ੀ ਹੋਣ ਦਾ ਦਿਖਾਵਾ ਕਰਨ ਵਾਲੀਆਂ ਦੋਨੇਂ ਹੀ ਸਰਕਾਰਾਂ ਕਿਸਾਨੀ ਪ੍ਰਤੀ ਸੁਹਿਰਦਤਾ ਦਿਖਾਉਣ ਅਤੇ ਸਰਕਾਰ ਵਲੋਂ ਜੋ ਕੁਦਰਤੀ ਆਫਤ ਫੰਡ ਰੱਖਿਆ ਜਾਂਦਾ ਹੈ, ਉਸ ਨੂੰ ਰਿਲੀਜ਼ ਕਰਦੇ ਹੋਏ ਕੁਦਰਤੀ ਆਫਤ ਨਾਲ ਨੁਕਸਾਨੀ ਗਈ ਫ਼ਸਲ ਦੇ ਨੁਕਸਾਨ ਦੀ ਭਰਪਾਈ ਕਰਕੇ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖਰੀਦਿਆ ਜਾਵੇ ਅਤੇ ਜੇਕਰ ਕਿਸੇ ਵੀ ਮੰਡੀ ਵਿਚ ਕਿਸੇ ਵੀ ਵਪਾਰੀ ਜਾਂ ਸਰਕਾਰੀ ਏਜੰਸੀ ਵਲੋਂ ਕਿਸਾਨਾਂ ਤੋਂ ਕਾਟ ਮੰਗ ਕੇ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੂੰ ਬੀ.ਕੇ.ਯੂ. ਸਿੱਧੂਪੁਰ ਵਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਥੇਬੰਦੀ ਆਪਣੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਰੱਖਿਆ ਕਰਦੇ ਹੋਏ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਇਸ ਮੌਕੇ ਕਰਮਜੀਤ ਸਿੰਘ ਕੋਟ ਆਗਾਂ, ਗੁਰਿੰਦਰ ਸਿੰਘ ਜੁੜਾਹਾਂ, ਅਮਰੀਕ ਸਿੰਘ ਹਲਵਾਰਾ, ਗੁਰਪ੍ਰੀਤ ਸਿੰਘ ਛੰਦੜਾਂ, ਜੋਤੀ ਲੰਬੜਦਾਰ, ਜੱਗਾ ਥਰੀਕੇ, ਅਵਤਾਰ ਸਿੰਘ, ਅਜਮੇਰ ਸਿੰਘ, ਪਰਮਜੀਤ ਸਿੰਘ ਦਾਖਾ ਆਦਿ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਵਲੋਂ ਸੰਗਠਨ ਸਿਰਜਨ ਅਭਿਆਨ ਹੇਠ ਲੁਧਿਆਣਾ ਦਿਹਾਤੀ ਜ਼ਿਲ੍ਹਾ ਕਮੇਟੀ ਦਾ ਵਿਸਥਾਰ ਅਗਲੀ ਖ਼ਬਰ ਸੋਧ ਬਿੱਲ-2026 ਨੂੰ ਲਾਗੂ ਕਰਨ ਲਈ ਨੇਕ ਨੀਅਤ ਅਤੇ ਸੰਜੀਦਗੀ ਦਾ ਹੋਣਾ ਜ਼ਰੂਰੀ-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ <br/>
Ad Position 24