ਲੁਧਿਆਣਾ, 15 ਅਪ੍ਰੈਲ (ਜਤਿੰਦਰ ਭੰਬੀ)-ਐਸ.ਡੀ.ਪੀ. ਸਭਾ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ ਅਤੇ ਕਾਲਜ ਪਿੰ੍ਰਸੀਪਲ ਡਾ. ਰੰਜਨਾ ਸੂਦ ਦੀ ਅਗਵਾਈ ਹੇਠ ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਦੀ ਐਨ.ਐਸ.ਐਸ. ਯੂਨਿਟ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਮਨਾਈ ਗਈ | ਐਨ.ਐਸ.ਐਸ. ਵਿਭਾਗ ਨੇ ਡਾ.ਬੀ.ਆਰ. ਅੰਬੇਡਕਰ ਦੇ ਜੀਵਨ ਭਾਸ਼ਣ ਅਤੇ ਲਿਖਤਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਇਕ ਕਿਤਾਬ ਪ੍ਰਦਰਸ਼ਿਤ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ. ਰੰਜਨਾ ਸੂਦ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਵਿਚਾਰਧਾਰਾ, ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਅਤੇ ਰਾਸ਼ਟਰ ਨਿਰਮਾਣ ਵਿਚ ਪਾਏ ਗਏ ਅਨਮੋਲ ਯੋਗਦਾਨ ਤੋਂ ਜਾਣੂ ਕਰਵਾਇਆ | ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰਾਂ ਨੇ ਡਾ. ਬੀ.ਆਰ. ਅੰਬੇਦਕਰ ਦੇ ਜੀਵਨ ਸਮਾਨਤਾ ਲਈ ਉਨ੍ਹਾਂ ਦੇ ਅਣਥੱਕ ਸੰਘਰਸ਼ ਅਤੇ ਸੰਵਿਧਾਨਿਕ ਕਦਰਾਂ ਕੀਮਤਾਂ ਰਾਹੀਂ ਆਧੁਨਿਕ ਭਾਰਤ ਨੂੰ ਆਕਾਰ ਦੇਣ ਸਬੰਧੀ ਪਿ੍ੰਸੀਪਲ ਡਾਕਟਰ ਰੰਜਨਾ ਸੂਦ ਨੇ ਸੰਬੋਧਨ ਕਰਦਿਆਂ ਐਨ.ਐਸ.ਐਸ. ਵਾਲੰਟਰੀਆਂ ਨੂੰ ਸੰਵਿਧਾਨ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ |