06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ਼ਾਲੀਮਾਰ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਡਾਬਾ/ਲੁਹਾਰਾ, 15 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਰੇ ਵਿਦਿਆਰਥੀ ਪੰਜਾਬੀ ਸਭਿਆਚਾਰਕ ਪਹਿਰਾਵੇ ਜਿਵੇਂ ਕਿ ਕੁੜਤਾ ਪਜਾਮਾ, ਪੰਜਾਬੀ ਸਲਵਾਰ ਸੂਟ, ਕੁੜਤਾ ਚਾਦਰਾ ਅਤੇ ਤੁਰਲੇ ਵਾਲੀ ਪੱਗ ਆਦਿ ਪਹਿਨ ਕੇ ਸਕੂਲ ਪਹੁੰਚੇ | ਵਿਸਾਖੀ ਦੇ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਕਲਾਕਾਰੀਆਂ, ਗਤੀਵਿਧੀਆਂ ਅਤੇ ਨਾਲ ਹੀ ਲੋਕ-ਨਾਚ ਭੰਗੜਾ, ਗਿੱਧਾ ਆਦਿ ਵੀ ਪੇਸ਼ ਕੀਤੇ | ਇਸ ਤੋਂ ਇਲਾਵਾ ਵਿਦਿਆਰਥੀ ਕਈ ਤਰ੍ਹਾਂ ਦੇ ਪੋਸਟਰ, ਚਾਰਟ, ਬੈਨਰ ਆਦਿ ਵੀ ਬਣਾ ਕੇ ਲਿਆਏ | ਇਸ ਮੌਕੇ ਵਿਦਿਆਰਥੀਆਂ ਨਾਲ ਪ੍ਰਾਇਮਰੀ ਵਿੰਗ ਦੇ ਅਧਿਆਪਕ ਵੀ ਮੌਜੂਦ ਰਹੇ | ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੇ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਸਿੰਘ ਸਜਾਏ ਸਨ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਸਿੱਖ ਧਰਮ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਅਤੇ ਹਮੇਸ਼ਾ ਜੀਵਨ ਵਿਚ ਅੱਗੇ ਵਧਣ ਦਾ ਆਸ਼ੀਰਵਾਦ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਗੁਰਚਰਨ ਆਲੋਵਾਲ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ, ਦਿਹਾਤੀ ਦੇ ਜਨਰਲ ਸੈਕਟਰੀ ਬਣੇ <br/> ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਨੇ ਡਾ. ਬੀ.ਆਰ. ਅੰਬੇਡਕਰ ਜੈਅੰਤੀ ਮਨਾਈ <br/>
Ad Position 24