06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰਚਰਨ ਆਲੋਵਾਲ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ, ਦਿਹਾਤੀ ਦੇ ਜਨਰਲ ਸੈਕਟਰੀ ਬਣੇ <br/>

Ad Position 21
No active advertisement
ਅਜੀਤ ਡੈਸਕ 16-04-2026
ਲਾਡੋਵਾਲ, 15 ਅਪ੍ਰੈਲ (ਬਲਬੀਰ ਸਿੰਘ ਰਾਣਾ)-ਕਾਂਗਰਸ ਪਾਰਟੀ ਹਮੇਸ਼ਾ ਆਪਣੇ ਆਗੂਆਂ ਤੇ ਵਰਕਰਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਦੀ ਹੈ, ਜਿਨਾਂ ਨੇ ਪਾਰਟੀ ਵਿਚ ਰਹਿ ਕੇ ਵਫ਼ਾਦਾਰੀ ਅਤੇ ਨੇਕ ਸਿਪਾਹੀ ਵਜੋਂ ਆਪਣੀਆਂ ਵਡਮੁੱਲੀਆਂ ਸੇਵਾਵਾਂ ਨੂੰ ਨਿਭਾਇਆ ਹੋਵੇ, ਉਨਾਂ ਨੂੰ ਪਾਰਟੀ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਦੀ ਹੈ | ਅਜਿਹਾ ਹੀ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਆਲੋਵਾਲ ਦੇ ਜੰਮਪਲ ਗੁਰਚਰਨ ਸਿੰਘ ਆਲੋਵਾਲ ਹਨ, ਜੋ ਪਿੰਡ ਦੇ ਸਾਬਕਾ ਸਰਪੰਚ ਅਤੇ ਕਾਂਗਰਸ ਪਾਰਟੀ ਦੀ ਰੀੜ ਦੀ ਹੱਡੀ ਦੇ ਵਰਕਰ ਹਨ, ਨੂੰ ਜ਼ਿਲਾ ਕਾਂਗਰਸ ਕਮੇਟੀ ਲੁਧਿਆਣਾ, ਦਿਹਾਤੀ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵਨਿਯੁਕਤ ਜਨਰਲ ਸੈਕਟਰੀ ਗੁਰਚਰਨ ਸਿੰਘ ਆਲੋਵਾਲ ਨੇ ਕਾਂਗਰਸ ਹਾਈ ਕਮਾਂਡ, ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਆਦਿ ਨੂੰ ਦਿਲ ਦੀਆਂ ਗਹਿਰਾਈਆਂ ਵਿਚੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਣ ਦਾ ਪਾਬੰਦ ਰਹਾਂਗਾ ਅਤੇ ਪਾਰਟੀ ਦੀ ਪਹਿਲਾਂ ਨਾਲੋਂ ਵੱਧ ਸੇਵਾ ਕਰਾਂਗਾ | ਇਸ ਮੌਕੇ ਗੁਰਚਰਨ ਸਿੰਘ ਆਲੋਵਾਲ ਨੂੰ ਸੱਜਣਾਂ ਮਿੱਤਰਾਂ ਅਤੇ ਪਾਰਟੀ ਵਰਕਰਾਂ ਵਲੋਂ ਖੂਬ ਵਧਾਈਆਂ ਮਿਲ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਬੀਬੀ ਭਾਨੀ ਜੀ ਭਲਾਈ ਕੇਂਦਰ ਦੇ ਮੁੱਖ ਸੇਵਾਦਾਰ ਹਰਭਜਨ ਸਿੰਘ ਪੰਜ ਤੱਤਾਂ 'ਚ ਵਿਲੀਨ <br/> ਅਗਲੀ ਖ਼ਬਰ ਸ਼ਾਲੀਮਾਰ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ <br/>
Ad Position 24