06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪਿੰਡ ਸਿੰਘਪੁਰਾ 'ਚ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਇਆਲੀ/ਥਰੀਕੇ, 15 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਵਸ ਕਰਤਿੰਦਰਪਾਲ ਸਿੰਘ ਸਿੰਘਪੁਰਾ ਵਾਈਸ ਚੇਅਰਮੈਨ ਐਸ ਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਕਮੇਟੀ ਅਤੇ ਸੂਬਾ ਪ੍ਰਧਾਨ ਗਿਆਨੀ ਦਿੱਤ ਸਿੰਘ ਐਜੂਕੇਸ਼ਨ ਐਂਡ ਵੈੱਲਫੇਅਰ ਸੋਸਾਇਟੀ ਦੀ ਅਗਵਾਈ 'ਚ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਰਤਿੰਦਰ ਪਾਲ ਸਿੰਘ ਸਿੰਘਪੁਰਾ ਨੇ ਕਿਹਾ ਕਿ ਬਾਬਾ ਸਾਹਿਬ ਜੀ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬਹੁਤ ਸੰਘਰਸ਼ ਕੀਤਾ, ਉਸ ਵੇਲੇ ਜਾਤ-ਪਾਤ ਤੇ ਊਚ ਨੀਚ ਦਾ ਵਿਤਕਰਾ ਪੁਰੇ ਜ਼ੋਰਾਂ 'ਤੇ ਸੀ | ਡਾ. ਅੰਬੇਦਕਰ ਉਚੇਰੀ ਸਿੱਖਿਆ ਹਾਸਲ ਕਰਕੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ | ਉਹ ਕ੍ਰਾਂਤੀਕਾਰੀ ਯੋਧਿਆਂ ਦੇ ਵਾਂਗ ਵਾਂਗੂੰ ਆਪਣੀ ਭੂਮਿਕਾ ਨਿਭਾਉਂਦੇ ਰਹੇ ਉਨਾਂ ਦਾ ਮੁੱਖ ਏਜੰਡਾ ਹੀ ਸਦੀਆਂ ਤੋਂ ਦੱਬੇ ਕੁਚਲੇ ਵਰਗ ਨੂੰ ਉੱਚਾ ਚੁੱਕਣਾ ਸੀ | ਇਸ ਮੌਕੇ ਸੱਜਣ ਸਿੰਘ, ਕੁਲਵੰਤ ਸਿੰਘ, ਪਰਜਿੰਦਰ ਸਿੰਘ, ਪਰਮਿੰਦਰ ਸਿੰਘ, ਨਰਿੰਦਰ ਸਿੰਘ, ਮਨਜੀਤ ਸਿੰਘ, ਨਾਇਬ ਸਿੰਘ, ਬਾਬਾ ਬਲਬੀਰ ਸਿੰਘ, ਜਗਮੇਲ ਸਿੰਘ ਜੱਗੀ, ਸਰਬਜੀਤ ਸਿੰਘ, ਬਲਕਾਰ ਸਿੰਘ ਆਸ਼ੂ, ਸੁਰਜੀਤ ਕੌਰ, ਮਹਿੰਦਰ ਕੌਰ, ਕੁਲਵਿੰਦਰ ਕੌਰ, ਹਰਬੰਸ ਕੌਰ, ਪ੍ਰਵੀਨ ਕੌਰ, ਗੁਰਮੇਲ ਕੌਰ ਪ੍ਰਵੀਨ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਖਾਸੀ ਕਲਾਂ ਵਿਖੇ ਸਮਾਗਮ ਹੋਇਆ <br/> ਅਗਲੀ ਖ਼ਬਰ 16 ਸਾਲਾਂ ਬਾਅਦ ਹੋ ਰਹੀ ਜਨਗਣਨਾ ਵਿਚ ਹਰੇਕ ਨੂੰ ਹਿੱਸਾ ਲੈਣਾ ਚਾਹੀਦਾ ਹੈ-ਸਰਪੰਚ ਡਾ. ਮਨਮੋਹਨ ਸਿੰਘ <br/>
Ad Position 24