ਭਾਮੀਆਂ ਕਲਾਂ, 15 ਅਪ੍ਰੈਲ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਗਿੱਲ ਪਾਰਕ ਦੀ ਰਹਿਨੁਮਾਈ ਹੇਠ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਅਤੇ ਬੱਚਿਆਂ ਦੁਆਰਾ ਕੀਰਤਨ ਗਾਇਨ ਕਰਨ ਉਪਰੰਤ ਛੇ ਪੌੜੀਆਂ ਆਨੰਦ ਸਾਹਿਬ ਅਤੇ ਅਰਦਾਸ ਕੀਤੀ ਗਈ | ਬੱਚਿਆਂ ਨੂੰ ਇਤਿਹਾਸਕ, ਧਾਰਮਿਕ ਅਤੇ ਕਿਸਾਨਾਂ ਨਾਲ ਸਬੰਧਿਤ ਇਸ ਦਿਹਾੜੇ ਬਾਰੇ ਜਾਣਕਾਰੀ ਦਿੱਤੀ ਗਈ | ਕਿੰਡਰ-ਗਾਰਡਨ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਫੈਂਸੀ-ਡਰੈਸ ਦੇ ਮੁਕਾਬਲੇ ਕਰਵਾਏ ਗਏ | ਬੱਚਿਆਂ ਵਲੋਂ ਕਵਿਤਾਵਾਂ, ਗੀਤ ਅਤੇ ਭੰਗੜਾ, ਗਿੱਧਾ ਪਾਕੇ ਇਹ ਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ | ਇਸ ਖੁਸ਼ੀ ਦੇ ਮੌਕੇ ਸਕੂਲ ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਇਤਿਹਾਸ ਨਾਲ ਜਾਣੰੂ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਅੱਤਿਆਚਾਰ ਨੂੰ ਰੋਕਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ | ਇਸਦਾ ਸਬੰਧ ਜਲਿ੍ਹਆ ਵਾਲੇ ਬਾਗ ਸਾਕੇ ਨਾਲ ਵੀ ਜਿੱਥੇ ਅੰਗਰੇਜੀ ਹਾਕਮ ਡਾਇਰ ਨੇ ਨਿਹੱਥੇ ਭਾਰਤੀਆਂ 'ਤੇ ਗੋਲੀਆਂ ਦਾ ਮੀਂਹ ਵਰ੍ਹਾ ਕੇ ਸੈਂਕੜੇ ਭਾਰਤੀਆਂ ਨੂੰ ਸ਼ਹੀਦ ਕੀਤਾ | ਡਾ: ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਹੋਣ ਕਾਰਨ ਉਨ੍ਹਾਂ ਦੀਆਂ ਉਪਲਬਧੀਆਂ ਬਾਰੇ ਜਾਣੰੂ ਕਰਵਾਇਆ ਗਿਆ | ਸਕੂਲ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪਿ੍ਤਪਾਲ ਸਿੰਘ ਗਰੇਵਾਲ, ਦਲਜੀਤ ਸਿੰਘ ਆਦਿ ਮੈਂਬਰਾਂ ਵਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ |