20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲਾਪਰਾਂ ਦੀ ਅਗਵਾਈ 'ਚ ਕਾਂਗਰਸ ਦੀ ਮੀਟਿੰਗ 'ਚ ਬਾਜਵਾ ਖ਼ਿਲਾਫ਼ ਉਠੇ ਬਾਗ਼ੀ ਸੁਰ <br/>

Ad Position 21
No active advertisement
ਅਜੀਤ ਡੈਸਕ 17-04-2026
ਭਾਮੀਆਂ ਕਲਾਂ/ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਇਕ ਅਹਿਮ ਮੀਟਿੰਗ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਦੇ ਪੈਟਰੋਲ ਪੰਪ 'ਤੇ ਹੋਈ | ਮੀਟਿੰਗ ਵਿਚ ਇਕੱਤਰਿਤ ਹੋਏ ਸੀਨੀਅਰ ਕਾਂਗਰਸੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਾਰ ਹਲਕੇ ਤੋਂ ਬਾਹਰੀ ਉਮੀਦਵਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੋ ਕਿ ਕਾਂਗਰਸ ਦੀ ਹਾਰ ਦਾ ਕਾਰਨ ਬਣਦੇ ਹਨ | ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਹਲਕਾ ਸਾਹਨੇਵਾਲ ਅੰਦਰ ਕਾਂਗਰਸ ਮਜ਼ਬੂਤ ਹੈ, ਪਰ ਹਲਕੇ ਦੇ ਲੋਕ ਬਾਹਰੀ ਉਮੀਦਵਾਰ ਨੂੰ ਪਸੰਦ ਨਹੀਂ ਕਰਦੇ, ਜਿਸ ਕਰਕੇ ਇਕ ਵਾਰ ਬੀਬੀ ਬਿੱਟੀ ਅਤੇ 2 ਵਾਰ ਵਿਕਰਮ ਸਿੰਘ ਬਾਜਵਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਰਾਹੀ ਅਸੀਂ ਪਾਰਟੀ ਹਾਈ ਕਮਾਂਡ ਦੇ ਧਿਆਨ ਵਿਚ ਲਿਆਉਣਾ ਚਾਹੁੰਦੇ ਹਾਂ ਕਿ ਇਸ ਵਾਰ ਬਾਜਵਾ ਨੂੰ ਹਲਕੇ ਦੇ ਲੋਕਾਂ ਵਾਂਗ ਅਸੀਂ ਵੀ ਬਰਦਾਸ਼ਤ ਨਹੀਂ ਕਰਾਂਗੇ | ਉਨ੍ਹਾਂ ਪਾਰਟੀ ਹਾਈ ਕਮਾਂਡ ਤੋਂ ਮੰਗ ਕੀਤੀ ਕਿ ਕਾਂਗਰਸ ਦੀ ਬਿਹਤਰੀ ਲਈ ਹਲਕੇ ਦੇ ਹੀ ਕਿਸੇ ਯੋਗ ਉਮੀਦਵਾਰ ਨੂੰ ਇਸ ਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇ,ਤਾਂ ਕਿ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾ ਸਕੇ | ਜਦੋਂ ਲਾਪਰਾਂ ਨੂੰ ਇਹ ਪੁੱਛਿਆ ਗਿਆ ਕਿ ਜੇਕਰ ਬਾਜਵਾ ਨੂੰ ਟਿਕਟ ਮਿਲ ਜਾਂਦੀ ਹੈ ਤਾਂ ਟਿਕਟ ਦਾਅਵੇਦਾਰੀ ਕਰਨ ਵਾਲੇ ਬਾਜਵਾ ਦੀ ਹਮਾਇਤ ਕਰਨਗੇ ਤਾਂ ਉਨ੍ਹਾਂ ਦਾਅਵਾ ਕੀਤਾ ਕਿ ਸਾਡੀ ਡਿਕਸ਼ਨਰੀ ਵਿਚ ਜੇ ਸ਼ਬਦ ਹੀ ਨਹੀਂ ਹੈ, ਇਸ ਕਰਕੇ ਆਉਂਦੀਆਂ ਚੋਣਾਂ ਦੌਰਾਨ ਹਲਕੇ ਦੀ ਸੀਨੀਅਰ ਲੀਡਰਸ਼ਿਪ ਵਿਚੋਂ ਹੀ ਕੋਈ ਇਕ ਵਿਅਕਤੀ ਉਮੀਦਵਾਰ ਹੋਵੇਗਾ, ਜਿਸ ਦਾ ਫ਼ੈਸਲਾ ਹਾਈ ਕਮਾਂਡ ਕਰੇਗੀ ਕਿ ਕਿਸ ਦੇ ਮੂੰਹ ਨੂੰ ਛੁਹਾਰਾ ਲਗਾਉਣਾ ਹੈ, ਜਦਕਿ ਮੈਂ ਇਸ ਦੌੜ ਵਿਚ ਸ਼ਾਮਿਲ ਨਹੀਂ | ਇਸ ਮੌਕੇ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਕੋਆਰਡੀਨੇਟਰ ਪੰਜਾਬ ਯੂਥ ਕਾਂਗਰਸ, ਸੁਖਜੀਤ ਸਿੰਘ ਸੁੱਖੀ ਹਰਾ ਸਾਬਕਾ ਨਗਰ ਕੌਂਸਲ ਪ੍ਰਧਾਨ ਸਾਹਨੇਵਾਲ, ਲੱਕੀ ਸੰਧੂ ਜਨਰਲ ਸੈਕਟਰੀ ਪੰਜਾਬ ਯੂਥ ਕਾਂਗਰਸ, ਯੂਥ ਆਗੂ ਸੁਖਵਿੰਦਰ ਸਿੰਘ ਬੱਲੂ, ਸਤਿੰਦਰ ਸਿੰਘ ਤਾਜਪੁਰੀ, ਸਾਬਕਾ ਸਰਪੰਚ ਜੋਰਾ ਸਿੰਘ ਗਰੇਵਾਲ, ਐਸ.ਪੀ.ਐਸ ਗਿੱਲ ਇੰਟਕ ਜ਼ਿਲ੍ਹਾ ਪ੍ਰਧਾਨ, ਬੱਬੀ ਮੁੰਡੀਆਂ ਆਦਿ ਨੇ ਵੀ ਸੀਨੀਅਰ ਆਗੂਆਂ ਵਲੋਂ ਕੀਤੇ ਗਏ ਦਾਅਵਿਆਂ ਦੀ ਪੋ੍ਰੜ੍ਹਤਾ ਕਰਦੇ ਹੋਏ ਕਾਂਗਰਸ ਹਾਈ ਕਮਾਂਡ ਨੂੰ ਚੇਤਾਵਨੀ ਦਿੱਤੀ ਕਿ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਅਣਦੇਖੀ ਕਰਨ ਵਾਲੇ ਆਗੂ ਨੂੰ ਉਹ ਆਪਣਾ ਆਗੂ ਹੀ ਨਹੀਂ ਮੰਨਦੇ ਜੋ ਹਲਕੇ ਅੰਦਰ ਕੁੱਝ ਕੁ ਚੁਣੀਦਾ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਵਿਚ ਧੜੇਬੰਦੀ ਪੈਦਾ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਰਾਹਗੀਰਾਂ ਪਾਸੋਂ ਲੁੱਟਾਂ-ਖੋਹਾਂ ਕਰਨ ਵਾਲੇ ਦੋ ਕਾਬੂ ਅਗਲੀ ਖ਼ਬਰ ਨਾਜ਼ੀਆ ਪ੍ਰਵੀਨ ਨੂੰ ਇਨਸਾਫ਼ ਦਿਵਾਉਣ ਲਈ ਐਮ.ਪੀ.ਏ. ਨੇ ਡੀ.ਸੀ ਦਫ਼ਤਰ ਦਾ ਘਿਰਾਓ ਕਰ ਕੇ ਦਿੱਤਾ ਮੰਗ ਪੱਤਰ <br/>
Ad Position 24