20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰਾਹਗੀਰਾਂ ਪਾਸੋਂ ਲੁੱਟਾਂ-ਖੋਹਾਂ ਕਰਨ ਵਾਲੇ ਦੋ ਕਾਬੂ

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਡਵੀਜ਼ਨ ਨੰਬਰ ਪੰਜ ਦੇ ਇਲਾਕੇ ਫ਼ਿਰੋਜ਼ ਗਾਂਧੀ ਮਾਰਕੀਟ 'ਚ ਲੁੱਟਾਂ-ਖੋਹਾਂ ਕਰਨ ਦੇ ਮਾਮਲੇ ਵਿਚ ਇਕ ਔਰਤ ਅਤੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਗੁਰਸੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ, ਜੋ ਰਾਹਗੀਰਾਂ ਪਾਸੋਂ ਲੁੱਟਾਂ-ਖੋਹਾਂ ਕਰਦੇ ਹਨ, ਨੂੰ ਫ਼ਿਰੋਜ਼ ਗਾਂਧੀ ਮਾਰਕੀਟ ਤੋਂ ਕਾਬੂ ਕਰਕੇ ਉਨ੍ਹਾਂ ਪਾਸੋਂ ਬਿਨਾ ਨੰਬਰੀ ਸਪਲੈਂਡਰ ਮੋਟਰਸਾਈਕਲ ਅਤੇ ਇਕ ਮੋਬਾਈਲ ਬਰਾਮਦ ਕੀਤਾ ਹੈ | ਮੁਲਜ਼ਮਾਂ ਦੀ ਸ਼ਨਾਖ਼ਤ ਕੁਲਦੀਪ ਸਿੰਘ ਅਤੇ ਦਿਲਜੀਤ ਕੌਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਕੇਸ ਦਰਜ ਅਗਲੀ ਖ਼ਬਰ ਲਾਪਰਾਂ ਦੀ ਅਗਵਾਈ 'ਚ ਕਾਂਗਰਸ ਦੀ ਮੀਟਿੰਗ 'ਚ ਬਾਜਵਾ ਖ਼ਿਲਾਫ਼ ਉਠੇ ਬਾਗ਼ੀ ਸੁਰ <br/>
Ad Position 24