ਲੁਧਿਆਣਾ, 16 ਅਪ੍ਰੈਲ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਸਰਕਾਰੀ ਖ਼ਰੀਦ ਚਾਲੂ ਕਰਾਉਣ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲੈਣ ਸਬੰਧੀ ਅੱਜ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਆਗੂਆਂ ਕਿਹਾ ਕਿ ਸਰਕਾਰ ਜਾਣ ਬੁਝ ਕੇ ਨਵੀਆਂ ਨਵੀਆਂ ਸ਼ਰਤਾਂ ਮੜ ਕੇ ਕਿਸਾਨਾਂ ਦੀ ਫ਼ਸਲ ਨੂੰ ਖ਼ਰੀਦਣ ਦੇ ਲਈ ਆਨਾ ਕਾਨੀ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਦੇ ਵਿਚ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ¢ ਕਿਸਾਨਾਂ ਨੂੰ ਬਰਬਾਦ ਕਰਨ ਵਾਲੀਆਂ ਨੀਤੀਆਂ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਕਾਰਪੋਰੇਟਾਂ ਨੂੰ ਵਪਾਰੀਆਂ ਨੂੰ ਲੁੱਟਣ ਦੀ ਖੁੱਲ ਦਿੱਤੀ ਜਾ ਰਹੀ ਹੈ ਜੋ ਕਿ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ¢ਸਰਕਾਰ ਵਲੋਂ ਫ਼ਸਲਾਂ ਦੀ ਬਰਬਾਦੀ ਦਾ ਵੀ ਹਾਲੇ ਤੱਕ ਕੋਈ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ¢ ਜਦੋਂ ਕਿ ਕਾਰਪੋਰੇਟਾਂ ਦੇ ਲੱਖਾਂ ਕਰੋੜਾਂ ਰੁਪਏ ਮਾਫ਼ ਵੀ ਕੀਤੇ ਜਾਂਦੇ ਹਨ ਤੇ ਹੋਏ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਂਦੀ ਹੈ ਪਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ¢ ਜੇਕਰ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਕਿਸਾਨ ਸੰਘਰਸ਼ ਹੋਰ ਤਿੱਖਾ ਕਰਨਗੇ¢ ਧਰਨੇ ਨੂੰ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮੀਤ ਪ੍ਰਧਾਨ ਮਨੋਹਰ ਸਿੰਘ ਕਲਾੜ, ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਯੁਵਰਾਜ ਸਿੰਘ ਘੁਡਾਣੀ ਤੇ ਬਲਾਕ ਆਗੂਆਂ ਜਸਵੀਰ ਸਿੰਘ ਅਸ਼ਕਰੀਪੁਰ, ਨਾਜ਼ਰ ਸਿੰਘ ਸਿਆੜ, ਜਸਵੰਤ ਸਿੰਘ ਭੱਟੀਆਂ ਨੇ ਸੰਬੋਧਨ ਕੀਤਾ¢