20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੋਕਾਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਉਣੇ ਚੰਗੀ ਗੱਲ, ਪਰ ਸਿਹਤ ਸੇਵਾਵਾਂ ਦੀ ਜ਼ਿੰਮੇਵਾਰੀ ਸਰਕਾਰ ਦੀ-ਡਾ. ਮਿੱਤਰਾ <br/>

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਡਾ. ਤਰਲੋਚਨ ਸਿੰਘ)-ਸਾਥੀ ਤੇਜਾ ਸਿੰਘ ਸੁਤੰਤਰ ਲੋਕ ਚੇਤਨਾ ਮੰਚ, ਲੁਧਿਆਣਾ ਵਲੋਂ ਵਾਰਡ ਨੰਬਰ 64, ਰਿਸ਼ੀ ਨਗਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ਨੱਕ, ਕੰਨ ਅਤੇ ਗਲੇ ਦੇ ਮਾਹਿਰ ਡਾ. ਅਰੁਣ ਮਿੱਤਰਾ ਅਤੇ ਡਾ. ਰੂਬਲਦੀਪ ਕੌਰ ਅਤੇ ਜਨਰਲ ਪ੍ਰੈਕਟੀਸ਼ਨਰ ਡਾ. ਰਮਨਦੀਪ ਨੇ 126 ਮਰੀਜ਼ਾਂ ਦੀ ਜਾਂਚ ਕੀਤੀ | ਕੈਂਪ ਸਾਥੀ ਤੇਜਾ ਸਿੰਘ ਸੁਤੰਤਰ ਦੀ 53ਵੀਂ ਬਰਸੀ ਨੂੰ ਸਮਰਪਿਤ ਅਤੇ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਾਰਡ ਨੰਬਰ 62 ਅਤੇ 64 ਦੇ ਲੋਕਾਂ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ | ਕੈਂਪ ਸ਼ੁਰੂਆਤ ਮੌਕੇ ਡਾ. ਅਰੁਣ ਮਿੱਤਰਾ ਨੇ ਫੈਲ ਰਹੀਆਂ ਬਿਮਾਰੀਆਂ ਦੇ ਮਾਹੌਲ ਵਿਚ ਆਪਣੀ ਸਿਹਤ ਨੂੰ ਠੀਕ ਰੱਖਣ ਦੇ ਕੁੱਝ ਉਪਾਅ ਦੱਸੇ ਅਤੇ ਇਹ ਵੀ ਦੱਸਿਆ ਕਿ ਬਹੁਤ ਸਾਰੇ ਦੇਸ਼ਾਂ ਵਿਚ ਸਿਹਤ ਸੇਵਾਵਾਂ ਉਥੋਂ ਦੇ ਨਾਗਰਿਕਾਂ ਲਈ ਮੁਫ਼ਤ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਬਿਮਾਰੀਆਂ ਦੇ ਇਲਾਜ ਦੇ ਖਰਚੇ ਕਾਰਨ ਹੀ ਗ਼ਰੀਬੀ ਰੇਖਾ ਤੋਂ ਹੇਠਾਂ ਧੱਕੇ ਜਾ ਰਹੇ ਹਨ | ਇਸ ਕਰਕੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਆਪਣੇ ਬਜਟ ਵਿਚ ਸਿਹਤ ਸੇਵਾਵਾਂ ਲਈ ਜ਼ਿਆਦਾ ਫੰਡ ਰੱਖਣੇ ਚਾਹੀਦੇ ਹਨ | ਕੈਂਪ ਦਾ ਉਦਘਾਟਨ ਕੌਂਸਲਰ ਇੰਦੂ ਮੁਨੀਸ਼ ਸ਼ਾਹ ਨੇ ਕੀਤਾ | ਇਸ ਮੌਕੇ 'ਆਪ' ਆਗੂ ਮੁਨੀਸ਼ ਸ਼ਾਹ ਨੇ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ, ਜੋ ਕਪਿਲ ਪਾਰਕ ਵਿਚ ਖੁੱਲਿ੍ਹਆ ਹੈ, ਉਸ ਦਾ ਫਾਇਦਾ ਲੈਣ ਦੀ ਅਪੀਲ ਕੀਤੀ | ਕੈਂਪ ਦੇ ਪ੍ਰਬੰਧਕ ਐਮ.ਐਸ. ਭਾਟੀਆ ਅਤੇ ਰਣਧੀਰ ਸਿੰਘ ਧੀਰਾ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ | ਕੈਂਪ ਵਿਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ
Ad Position 24