ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਦਰੇਸੀ ਅਧੀਨ ਆਉਂਦੇ ਬਸਤੀ ਜੋਧੇਵਾਲ ਚੌਕ ਨੇੜੇ ਬੰਬੇ ਟਾਇਰ ਮੇਨ ਜੀ.ਟੀ. ਰੋਡ ਸਰਵਿਸ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦਿਵਿਆ ਧੀਰ ਨੇ ਦੱਸਿਆ ਕਿ ਉਹ ਕੰਮ 'ਤੇ ਮੌਜੂਦ ਸੀ ਤਾਂ ਉਸ ਨੂੰ ਉਸ ਦੀ ਮਾਤਾ ਦਾ ਫ਼ੋਨ ਆਇਆ ਕਿ ਉਸ ਦੇ ਪਿਤਾ ਜੋ ਸਮਰਾਲਾ ਚੌਕ ਸਾਈਡ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਆ ਰਹੇ ਸਨ ਤਾਂ ਜਦੋਂ ਉਹ ਬਸਤੀ ਜੋਧੇਵਾਲ ਚੌਕ ਨੇੜੇ ਬੰਬੇ ਟਾਇਰ ਮੇਨ ਜੀ.ਟੀ. ਰੋਡ ਦੀ ਸਰਵਿਸ ਰੋਡ 'ਤੇ ਪੁੱਜੇ ਤਾਂ ਕਿਸੇ ਅਣਪਛਾਤੇ ਚਾਲਕ ਵਲੋਂ ਵਹੀਕਲ ਤੇਜ਼ ਰਫ਼ਤਾਰੀ ਨਾਲ ਅਤੇ ਅਣਗਹਿਲੀ ਨਾਲ ਚਲਾਉਂਦੇ ਹੋਏ ਫੇਟ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ | ਘਟਨਾ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ 'ਤੇ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |