20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਤਨੀ ਨਾਲ ਢਾਬੇ 'ਤੇ ਖਾਣਾ ਖਾਣ ਜਾ ਰਹੇ ਵਿਅਕਤੀ ਦੀ ਕੁੱਟਮਾਰ <br/>

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਡਵੀਜ਼ਨ ਨੰਬਰ 6 ਦੇ ਇਲਾਕੇ ਗਿੱਲ ਰੋਡ ਵਿਖੇ ਆਪਣੀ ਪਤਨੀ ਨਾਲ ਢਾਬੇ 'ਤੇ ਖਾਣਾ ਖਾਣ ਜਾ ਰਹੇ ਪਤੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਨਛੱਤਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਸ਼ਾਮ ਸਮੇਂ ਢਾਬੇ 'ਤੇ ਖਾਣਾ ਖਾਣ ਲਈ ਪੈਦਲ ਜਾ ਰਹੇ ਸਨ, ਜਦੋਂ ਉਹ ਨੇੜੇ ਸ਼ਾਈਨ ਕੰਨਫੈਕਸ਼ਨਰੀ ਸਾਹਮਣੇ ਯੂਨਾਈਟਿਡ ਪੈਲੇਸ ਗਿੱਲ ਰੋਡ ਲਾਗੇ ਪੁੱਜੇ ਤਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਰੌਲਾ ਪਾਉਣ 'ਤੇ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ 'ਤੇ ਫ਼ਰਾਰ ਹੋ ਗਏ | ਲੜਾਈ ਦੌਰਾਨ ਉਸ ਦੇ 2500 ਰੁਪਏ ਵੀ ਕਿਧਰੇ ਗਿਰ ਗਏ | ਜਾਂਚ ਅਧਿਕਾਰੀ ਏ.ਐਸ.ਆਈ. ਰਣਬੀਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਰਾਜ ਕੁਮਾਰ, ਹਨੀ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨੌਕਰੀ ਲੈਣ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
Ad Position 24