20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਮਚਾਰੀਆਂ ਨੇ ਕੀਤਾ ਟੋਲ ਮੁਕਤ <br/>

Ad Position 21
No active advertisement
ਅਜੀਤ ਡੈਸਕ 17-04-2026
ਲਾਡੋਵਾਲ, 16 ਅਪ੍ਰੈਲ (ਬਲਬੀਰ ਸਿੰਘ ਰਾਣਾ)- ਲੁਧਿਆਣਾ -ਜਲੰਧਰ ਨੈਸ਼ਨਲ ਹਾਈਵੇਅ ਸਥਿਤ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਸੁਮੇਤ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ ਤਿੱਖਾ ਵਿਰੋਧ ਕਰਦਿਆਂ ਅੱਜ ਟੋਲ ਪਲਾਜ਼ਾ ਵਰਕਰ ਯੂਨੀਅਨ, ਪੰਜਾਬ (ਰਜਿ.) ਵਲੋਂ ਦੁਪਹਿਰ 12 ਤੋਂ 3 ਵਜੇ ਤੱਕ ਫਰੀ ਕੀਤਾ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵਲੋਂ ਲਾਗੂ ਕੀਤੀ ਇਹ ਸਕੀਮ ਜਮੀਨੀ ਹਕੀਕਤਾਂ ਨਾਲ ਮੇਲ ਨਹੀਂ ਖਾਂਦੀ | ਇਸ ਨਾਲ ਆਮ ਜਨਤਾ ਅਤੇ ਟੋਲ ਕਰਮਚਾਰੀਆਂ ਨੂੰ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦ ਕਿ ਯੂਨੀਅਨ ਮੁਤਾਬਕ ਦੇਸ਼ ਦੇ ਵੱਡੇ ਹਿੱਸੇ ਦੇ ਲੋਕ ਅਜੇ ਵੀ ਕੈਸ਼ ਤੇ ਹੀ ਨਿਰਭਰ ਹਨ, ਉਹ ਕੈਸ਼ਲੈਸ ਪ੍ਰਣਾਲੀ, ਨੈੱਟ ਬੈਂਕਿੰਗ, ਗੂਗਲ ਪੇ, ਯੂ.ਪੀ.ਆਈ. ਸਿਸਟਮ ਅਤੇ ਡਿਜੀਟਲ ਸਹੂਲਤਾਂ ਦਾ ਇਸਤੇਮਾਲ ਨਹੀਂ ਕਰਦੀ | ਸਗੋਂ ਅਜਿਹੇ ਸਿਸਟਮ ਨਾਲ ਸਰਵਰ ਡਾਊਨ ਅਤੇ ਨੈਟਵਰਕ ਸਮੱਸਿਆਵਾਂ ਕਾਰਨ ਟੋਲ ਪਲਾਜ਼ਾ ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਲੋਕਾਂ ਨੂੰ ਵੀ ਖੱਜਲ ਖਵਾਰੀ ਦਾ ਸਾਹਮਣਾ ਕਰਨਾ ਪੈਂਦਾ ਹੈ | ਸੋ ਇਸ ਸਕੀਮ ਨੂੰ ਤੁਰੰਤ ਰੱਦ ਕੀਤਾ ਜਾਵੇ | ਉਨਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪੂਰੇ ਦੇਸ਼ ਵਿਚ ਹਾਹਾਕਾਰ ਮਚੀ ਹੋਈ ਹੈ, ਭਾਰਤ ਦੀ ਕਰੰਸੀ ਨੂੰ ਭਾਰਤ ਵਿਚ ਸਵੀਕਾਰ ਨਾ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ | ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਬਹੁਤ ਸਾਰੇ ਦਫਤਰਾਂ ਵਿਚ ਨਗਦ ਵਸੂਲੀ ਕੀਤੀ ਜਾ ਰਹੀ ਹੈ ਤਾਂ ਫਿਰ ਕੈਸ਼ ਨੂੰ ਲੈ ਕੇ ਟੋਲ ਪਲਾਜ਼ਿਆਂ 'ਤੇ ਅਜਿਹੀ ਖੱਜਲ ਖਵਾਰੀ ਕਿਉਂ ਹੋ ਰਹੀ ਹੈ | ਇਸ ਮੌਕੇ ਯੂਨੀਅਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕੈਸ਼ਲੈਸ ਪ੍ਰਣਾਲੀ ਨੂੰ ਵਾਪਸ ਨਾ ਲਿਆ ਗਿਆ, ਟੋਲ ਪਲਾਜ਼ਾ ਦੇ ਕੈਸ਼ ਅਤੇ ਡਿਜੀਟਲ ਦੋਵਾਂ ਭੁਗਤਾਨਾਂ ਦੀ ਸਹੂਲਤ ਲਾਜ਼ਮੀ ਕਰਨਾ, ਟੋਲ ਕਰਮਚਾਰੀਆਂ ਦੀ ਸੁਰੱਖਿਆ ਲਈ ਪੁਲਿਸ ਸਹਾਇਤਾ ਅਤੇ ਪੱਕੇ ਪ੍ਰਬੰਧ ਕੀਤੇ ਜਾਣ, ਯੂਨੀਅਨ ਨਾਲ ਸੰਵਾਦ ਕਰਕੇ ਜਮੀਨੀ ਹਕੀਕਤਾਂ ਨੂੰ ਸਮਝਿਆ ਜਾਵੇ ਆਦਿ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਯੂਨੀਅਨ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਸਾਰੇ ਟੋਲ ਪਲਾਜ਼ਿਆਂ ਨੂੰ ਅਣਮਿਥੇ ਸਮੇਂ ਲਈ ਟੋਲ ਮੁਕਤ ਕੀਤਾ ਜਾਵੇਗਾ | ਯੂਨੀਅਨ ਨੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗੜਕਰੀ ਤੋਂ ਮੰਗ ਕੀਤੀ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ | ਸੂਬਾ ਪ੍ਰਧਾਨ ਲਾਡੀ ਨੇ ਦੱਸਿਆ ਕਿ ਅੱਜ ਪੰਜਾਬ ਦੇ ਸਾਰੇ 48 ਟੋਲ ਪਲਾਜੇ ਤਿੰਨ ਘੰਟੇ ਵਾਸਤੇ ਫਰੀ ਕੀਤੇ ਗਏ ਹਨ | ਜੇਕਰ ਲੋੜ ਪਈ ਤਾਂ ਅਸੀਂ ਸੰਸਦ ਵੱਲ ਵੀ ਮਾਰਚ ਕਰਨ ਵਿਚ ਸੰਕੋਚ ਨਹੀਂ ਕਰਾਂਗੇ | ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਜੀਤ ਸੰਧੂ, ਮੈਨੇਜਰ ਦਪਿੰਦਰ ਪਾਲ, ਸਾਬਕਾ ਪ੍ਰਧਾਨ ਬਚਿੱਤਰ ਸਿੰਘ, ਗਿਆਨ ਸਿੰਘ ਮੰਡ ਜਿਲਾ ਮੀਤ ਪ੍ਰਧਾਨ ਲੱਖੋਵਾਲ, ਮਹਿੰਗਾ ਸਿੰਘ ਢੋਲਣ, ਹਰਨੇਕ ਸਿੰਘ, ਭਾਕਿਉ ਏਕਤਾ ਰਾਜੇਵਾਲ ਦੇ ਹਰਦੀਪ ਸਿੰਘ, ਅਜਮੇਰ ਸਿੰਘ, ਲਖਬੀਰ ਸਿੰਘ, ਨਿੰਦਰ ਸਿੰਘ, ਤੀਰਥ ਸਿੰਘ, ਪਿਆਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਰਮਚਾਰੀ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਨ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮੈਰੀ ਮਿੰਟ ਪਬਲਿਕ ਹਾਈ ਸਕੂਲ ਦਾ ਅੱਠਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24