20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਾਨ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਸਰਾਭਾ ਨਗਰ ਅਧੀਨ ਆਉਂਦੇ ਰਾਜਗੁਰੂ ਨਗਰ ਵਿਖੇ ਦਾਨ ਦੇ ਨਾਮ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪ੍ਰਵੀਨ ਕੁਮਾਰ ਜੈਨ ਨੇ ਦੱਸਿਆ ਕਿ ਉਹ ਐਸ.ਐਸ.ਐਨ. ਸਭਾ ਹੈਬੋਵਾਲ ਦੇ ਮੌਜੂਦਾ ਪ੍ਰਧਾਨ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਲੋਂ ਐਸ.ਐਸ.ਐਨ. ਜੈਨ ਸਭਾ ਦੇ ਮੈਂਬਰ ਹੁੰਦਿਆਂ ਹੋਇਆ ਲੋਕਾਂ ਪਾਸੋਂ ਦਾਨ ਦੇ ਨਾਮ 'ਤੇ 50-60 ਲੱਖ ਰੁਪਏ ਇਕੱਠੇ ਕਰਕੇ ਅਮਾਨਤ ਵਿਚ ਖਿਆਨਤ ਅਤੇ ਧੋਖਾਧੜੀ ਕੀਤੀ | ਜਾਂਚ ਅਧਿਕਾਰੀ ਏ.ਐਸ.ਆਈ. ਉਮੇਸ਼ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਪੰਕਜ ਜੈਨ, ਰਜੀਵ ਜੈਨ, ਵਿਸ਼ਾਲ ਜੈਨ ਅਤੇ ਪ੍ਰਵੀਨ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਫਰਮ ਵਿਚ ਭਾਈਵਾਲ ਦਾ ਝਾਂਸਾ ਦੇ ਕੇ ਕੀਤੀ ਲੱਖਾਂ ਰੁਪਏ ਦੀ ਧੋਖਾਧੜੀ ਅਗਲੀ ਖ਼ਬਰ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਮਚਾਰੀਆਂ ਨੇ ਕੀਤਾ ਟੋਲ ਮੁਕਤ <br/>
Ad Position 24