ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਫਰਮ ਵਿਚ 50 ਫ਼ੀਸਦੀ ਭਾਈਵਾਲ ਬਣਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਯੋਗੇਸ਼ ਕੁਮਾਰ ਵਾਸੀ ਰਾਜਗੁਰੂ ਨਗਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਵਿਸ਼ਵਾਸ ਵਿਚ ਲੈ ਕੇ ਸੋਚੀ ਸਮਝੀ ਸਾਜ਼ਿਸ਼ ਤਹਿਤ ਆਪਣੀ ਫਰਮ ਵਿਚ 50 ਫ਼ੀਸਦੀ ਦਾ ਭਾਈਵਾਲ ਬਣਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 55 ਲੱਖ ਰੁਪਏ ਹਾਸਲ ਕਰਕੇ ਉਸ ਨੂੰ ਆਪਣੀ ਫਰਮ ਵਿਚ ਭਾਈਵਾਲ ਨਾ ਬਣਾ ਕੇ ਅਤੇ ਪੈਸੇ ਵਾਪਸ ਨਾ ਕਰਨ ਕਰਕੇ ਅਮਾਨਤ ਵਿਚ ਖਿਆਨਤ ਅਤੇ ਧੋਖਾਧੜੀ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੇਵਾ ਸਿੰਘ ਨੇ ਮੁੱਦਈ ਦੇ ਬਿਆਨਾਂ 'ਤੇ ਸੀਮਾ ਸ਼ਰਮਾ ਅਤੇ ਸੰਦੀਪ ਸ਼ਰਮਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ |