ਕਾਰੋਬਾਰੀ ਦਾ ਲੱਖਾਂ ਦਾ ਨੁਕਸਾਨ ਕਰਨ 'ਤੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
17-04-2026
ਇਤਰਾਜ਼ਯੋਗ ਭਾਸ਼ਾ ਵਰਤਣ ਦੇ ਮਾਮਲੇ ਵਿਚ ਕੇਸ ਦਰਜ
ਥਾਣਾ ਮਾਡਲ ਟਾਊਨ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੀਪਜੋਤ ਨੇ ਦੱਸਿਆ ਕਿ ਉਸ ਨੇ ਆਪਣੀ ਸੱਸ ਦੀ ਮੌਤ ਤੋਂ ਬਾਅਦ ਆਪਣੇ ਵਟਸਐਪ ਸਟੇਟਸ 'ਤੇ ਆਪਣੀ ਸੱਸ ਦੀ ਮੌਤ ਸਬੰਧੀ ਪੋਸਟ ਪਾਈ ਸੀ | ਮੁਲਜ਼ਮ ਨੇ ਸਟੇਟਸ ਰਿਪਲਾਈ ਵਿਚ ਬਹੁਤ ਹੀ ਮਾੜੀ ਅਤੇ ਇਤਰਾਜ਼ਯੋਗ ਭਾਸ਼ਾ ਦਾ ਪ੍ਰਯੋਗ ਕੀਤਾ | ਜਾਂਚ ਅਧਿਕਾਰੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਮੁੱਦਈ ਦੇ ਬਿਆਨਾਂ 'ਤੇ ਅਮਨਜੋਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਸ਼ੱਕੀ ਹਾਲਾਤ 'ਚ ਨਾਬਾਲਗ ਲੜਕੇ ਲਾਪਤਾ
ਥਾਣਾ ਟਿੱਬਾ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਉਸ ਦਾ ਲੜਕਾ ਅੰਕੁਸ਼ ਸ਼ਰਮਾ ਆਪਣੇ ਦੋਸਤ ਰਵੀ ਨਾਲ ਘਰੋਂ ਬਿਨਾ ਦੱਸੇ ਕਿਧਰੇ ਚਲਾ ਗਿਆ | ਕਾਫ਼ੀ ਸਮਾਂ ਭਾਲ ਕਰਨ ਦੇ ਬਾਵਜੂਦ ਉਨ੍ਹਾਂ ਦਾ ਕੁੱਝ ਪਤਾ ਨਹੀਂ ਲੱਗਿਆ | ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਲੜਕੇ ਅੰਕੁਸ਼ ਸ਼ਰਮਾ ਅਤੇ ਰਵੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸੁਆਰਥ ਲਈ ਕਿਧਰੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ | ਜਾਂਚ ਅਧਿਕਾਰੀ ਏ.ਐਸ.ਆਈ. ਬਲਜੀਤ ਸਿੰਘ ਨੇ ਮੁੱਦਈ ਦੇ ਬਿਆਨਾਂ 'ਤੇ ਕੇਸ ਦਰਜ ਕਰਕੇ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਮਾਮਲੇ ਵਿਚ ਕੇਸ ਦਰਜ
ਥਾਣਾ ਵੁਮੈਨ ਸੈੱਲ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਹਰਬਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਗੌਰਵਦੀਪ ਸਿੰਘ ਮੀਲੂ ਨਾਲ 2 ਫਰਵਰੀ 2023 ਵਿਚ ਹੋਇਆ ਸੀ | ਵਿਆਹ ਤੋਂ ਬਾਅਦ ਉਸ ਦਾ ਪਤੀ ਉਸ ਨੂੰ ਹੋਰ ਦਾਜ ਲਿਆਉਣ ਲਈ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਤੇ ਉਸ ਦਾ ਦਾਜ ਦਹੇਜ ਦਾ ਸਾਮਾਨ ਵੀ ਖੁਰਦ-ਬੁਰਦ ਕਰ ਦਿੱਤਾ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਮੁੱਦਈ ਦੇ ਬਿਆਨਾ 'ਤੇ ਪਤੀ ਗੌਰਵਦੀਪ ਸਿੰਘ, ਦਿਓਰ ਸੰਦੀਪ ਸਿੰਘ, ਸਹੁਰਾ ਦਿਲਬਾਗ ਰਾਏ, ਸੱਸ ਕਮਲੇਸ਼ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |