19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡਾ. ਏ. ਵੀ. ਐਮ. ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਡਾ. ਏ.ਵੀ.ਐਮ. ਪਬਲਿਕ ਸਕੂਲ, ਨੇੜੇ ਈਸਾ ਨਗਰੀ ਪੁਲੀ ਦਾ 8ਵੀਂ ਕਲਾਸ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਇਸ ਵਾਰ ਦੇ ਨਤੀਜਿਆਂ ਵਿਚ ਵੀ ਇਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਅਤੇ ਅਗੇਤਰੀ ਸਥਾਨਾਂ 'ਤੇ ਕਬਜ਼ਾ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਅਤੇ ਪਿੰ੍ਰਸੀਪਲ ਮਨੀਸ਼ਾ ਗਾਬਾ ਨੇ ਸ਼ਾਨਦਾਰ ਨਤੀਜਿਆਂ ਲਈ ਸਾਰੇ ਵਿਦਿਆਰਥੀਆਂ ਅਤੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ | ਉਨਾਂ ਕਿਹਾ ਕਿ ਵਿਦਿਆਰਥੀਆਂ ਦੀ ਕਾਮਯਾਬੀ ਵਿਚ ਸਕੂਲ ਸਟਾਫ਼ ਦੇ ਨਾਲ-ਨਾਲ ਉਨਾਂ ਦੀ ਆਪਣੀ ਮਿਹਨਤ ਅਤੇ ਮਾਪਿਆਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੁੰਦਾ ਹੈ | ਪ੍ਰੀਖਿਆ ਵਿਚ 103 ਵਿਦਿਆਰਥੀਆਂ ਵਿਚੋਂ ਅੰਸ਼ਿਕਾ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸੋਨਾਕਸ਼ੀ ਅਤੇ ਜਾਨਵੀ ਨੇ 88.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਿਮਾਂਸ਼ੀ ਨੇ 88.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰਾਂ ਨੇਹਾ ਕੁਮਾਰੀ ਨੇ 82.6 ਫ਼ੀਸਦੀ ਅੰਕਾਂ ਨਾਲ ਚੌਥਾ ਅਤੇ ਉਰਵੀ ਸ਼ਰਮਾ ਨੇ 81 ਫ਼ੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ 79 ਤੋਂ 70 ਫ਼ੀਸਦੀ ਤੱਕ ਅੰਕ ਹਾਸਲ ਕਰਨ ਵਿਚ ਕਾਮਯਾਬੀ ਪ੍ਰਾਪਤ ਕੀਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ, ਪਿੰ੍ਰਸੀਪਲ ਮਨੀਸ਼ਾ ਗਾਬਾ, ਵਾਈਸ ਪਿੰ੍ਰਸੀਪਲ ਅਮਿਤਾ ਰਾਜਨ, ਰੂਬੀ, ਰੀਮਾ, ਅਮੀਸ਼ਾ, ਗੁਰਲੀਨ ਕੌਰ, ਸਪਨਾ, ਹਰਸ਼ ਬਾਲਾ, ਸੋਨੀਆ ਆਦਿ ਸਟਾਫ਼ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਉਨ•ਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਆਪਣੇ ਸੁਪਨਿਆਂ ਨੂੰ ਉਚੀ ਉਡਾਣ ਦਿਓ ਅਤੇ ਵਿਸ਼ਵ ਵਿਚ ਕਾਮਯਾਬੀ ਹਾਸਲ ਕਰੋ |

Ad Position 22
No active advertisement
ਪਿਛਲੀ ਖ਼ਬਰ ਲਿਟਲ ਲਰਨਰਜ਼ ਪ੍ਰੀ-ਸਕੂਲ ਵਿਖੇ ਵਿਸਾਖੀ ਦਿਹਾੜਾ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਅਧਿਆਪਕਾਂ ਲਈ 21ਵੀਂ ਸਦੀ ਦੇ ਸਿੱਖਿਆਰਥੀਆਂ ਨਾਲ ਨਜਿੱਠਣ ਵਿਸ਼ੇ 'ਤੇ ਓਰੀਐਂਟੇਸ਼ਨ ਸ...
Ad Position 24