19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

'ਆਪ' ਦੀਆਂ ਨੀਤੀਆਂ ਤੋਂ ਸਤਾਏ ਸੂਬਾ ਵਾਸੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ-ਸਿੰਮਕ <br/>

Ad Position 21
No active advertisement
ਅਜੀਤ ਡੈਸਕ 17-04-2026
ਆਲਮਗੀਰ, 16 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਸਤਾਏ ਸੂਝਵਾਨ ਸੂਬਾ ਵਾਸੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਬੇਸਬਰੀ ਨਾਲ ਉਡੀਕ ਰਹੇ ਹਨ | ਇੰਚਾਰਜ ਸਿੰਮਕ ਸਥਾਨਕ ਪਿੰਡ ਰਣੀਆਂ ਵਿਖੇ ਹਲਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਦੀ ਦੇਖਰੇਖ ਹੇਠ ਜਿਉਣ ਸਿੰਘ ਰਣੀਆਂ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ | ਉਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸੂਬਾ ਪੰਜਾਬ ਦੀ ਖੁਸ਼ਹਾਲੀ, ਤਰੱਕੀ ਲਈ ਸੂਬਾ ਸਰਕਾਰ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਸੌਂਪਣ ਨੂੰ ਤਿਆਰ ਬੈਠੇ ਹਨ, ਕਿਉਂਕਿ ਸੂਬਾ ਵਾਸੀਆਂ ਨੇ ਦੇਖ ਲਿਆ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਕੁੱਝ ਨਹੀਂ ਸਵਾਰ ਸਕਦੀਆਂ | ਉਨਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਆਮ ਆਦਮੀ ਪਾਰਟੀ ਵਲੋਂ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ | ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਿੰਮਕ ਵਲੋਂ ਜੰਗੀ ਪੱਧਰ 'ਤੇ ਹਲਕੇ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੇ ਹਲਕੇ ਦੇ ਵਰਕਰਾਂ ਦੇ ਮਨਾਂ ਅੰਦਰ ਵੱਡਾ ਜੋਸ਼ ਭਰਿਆ ਹੈ, ਜਿਸ ਦੀ ਬਦੌਲਤ ਆਗਾਮੀ 2027 ਚੋਣਾਂ ਦੌਰਾਨ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੇ ਫਰਕ ਨਾਲ ਜੇਤੂ ਝੰਡੀ ਗੱਡੇਗਾ | ਇਸ ਮੌਕੇ ਗੁਰਦੀਪ ਸਿੰਘ ਰਾਜੂ ਦਿਉਲ ਆਲਮਗੀਰ, ਕਰਨੈਲ ਸਿੰਘ ਰਣੀਆਂ, ਗੁਰਮੀਤ ਸਿੰਘ, ਬਲਦੇਵ ਸਿੰਘ, ਸਿਕੰਦਰ ਸਿੰਘ, ਰਵਿੰਦਰ ਸਿੰਘ, ਹਰਕੇਵਲ ਸਿੰਘ, ਨਗਿੰਦਰ ਸਿੰਘ ਆਲਮਗੀਰ, ਤਜਿੰਦਰ ਸਿੰਘ, ਕੁਲਵੰਤ ਸਿੰਘ ਬਲਵਿੰਦਰ ਸਿੰਘ, ਬਬਲੂ, ਰਕੇਸ਼ ਕੁਮਾਰ ਬਿੱਟੂ ਟੇਲਰ, ਪਰਮਵੀਰ ਸਿੰਘ ਗਿੱਲ, ਅਰਸ਼ਦੀਪ ਸਿੰਘ, ਬਲਜਿੰਦਰ ਸਿੰਘ, ਸੰਦੀਪ ਸਿੰਘ ਖ਼ਾਲਸਾ, ਹਰਕੇਵਲ ਸਿੰਘ, ਰਾਜਵਿੰਦਰ ਸਿੰਘ, ਪਰਮਵੀਰ ਸਿੰਘ, ਰਾਜਵਿੰਦਰ ਸਿੰਘ, ਪਰਮਵੀਰ ਸਿੰਘ ਗਿੱਲ, ਆਕਾਸ਼ਦੀਪ ਸਿੰਘ, ਬਲਜਿੰਦਰ ਸਿੰਘ, ਰਾਮਜੀਤ ਸਿੰਘ, ਦਵਿੰਦਰ ਸਿੰਘ, ਕੁਲਵੀਰ ਸਿੰਘ, ਸੋਨੀ ਪੰਡਿਤ ਥਰੀਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੱਖਾਂ ਦਾ ਫ੍ਰੀ ਚੈੱਕਅਪ ਤੇ ਆਪ੍ਰੇਸ਼ਨ ਕੈਂਪ <br/> ਅਗਲੀ ਖ਼ਬਰ ਲਿਟਲ ਲਰਨਰਜ਼ ਪ੍ਰੀ-ਸਕੂਲ ਵਿਖੇ ਵਿਸਾਖੀ ਦਿਹਾੜਾ ਧੂਮਧਾਮ ਨਾਲ ਮਨਾਇਆ <br/>
Ad Position 24