19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਾਈ ਪਬਲਿਕ ਸਕੂਲ ਵਿਖੇ ਵਿਸਾਖੀ ਅਤੇ ਡਾ. ਅੰਬੇਡਕਰ ਜੈਅੰਤੀ ਧੂਮਧਾਮ ਨਾਲ ਮਨਾਈ <br/>

Ad Position 21
No active advertisement
ਅਜੀਤ ਡੈਸਕ 17-04-2026
ਡਾਬਾ/ਲੁਹਾਰਾ, 16 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸਾਖੀ ਅਤੇ ਡਾ. ਭੀਮ ਰਾਓ ਅੰਬੇਦਕਰ ਜੈਅੰਤੀ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਅਨੁਰਾਗ ਅਰੋੜਾ ਵਲੋਂ ਕੀਤੀ ਗਈ, ਜਿਨਾਂ ਨੇ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿਉਹਾਰ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ ਅਤੇ ਖੁਸ਼ਹਾਲੀ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ | ਉਪਰੰਤ ਡਾ. ਭੀਮ ਰਾਓ ਅੰਬੇਦਕਰ ਜਯੰਤੀ ਦੇ ਮੌਕੇ 'ਤੇ ਵਿਦਿਆਰਥੀਆਂ ਨੂੰ ਉਨਾਂ ਦੀ ਜ਼ਿੰਦਗੀ ਅਤੇ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਨੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਡਾ. ਭੀਮ ਰਾਓ ਅੰਬੇਦਕਰ ਦੇ ਵਿਚਾਰਾਂ ਨੂੰ ਪ੍ਰਸਤੁਤ ਕੀਤਾ ਅਤੇ ਸਮਾਨਤਾ, ਸਿੱਖਿਆ ਅਤੇ ਅਧਿਕਾਰਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਸਕੂਲ ਦੇ ਪ੍ਰਧਾਨ ਡਾ. ਦੀਪਕ ਮੰਨਨ ਅਤੇ ਡਾਇਰੈਕਟਰ ਸਰੋਜ ਮੰਨਨ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਿੱਖਿਆ ਦੇ ਨਾਲ-ਨਾਲ ਆਪਣੇ ਸੰਸਕਾਰਾਂ ਨੂੰ ਵੀ ਅਪਣਾਉਣ | ਵਿਦਿਆਰਥੀਆਂ ਵਲੋਂ ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾਇਆ ਗਿਆ | ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਕੱਪੜੇ ਪਾ ਕੇ ਗੀਤਾਂ ਅਤੇ ਨਾਟਕਾਂ ਰਾਹੀਂ ਦੋਹਾਂ ਮੌਕਿਆਂ ਦੀਆਂ ਵਧਾਈਆਂ ਦਿੱਤੀਆਂ | ਇਸ ਤੋਂ ਇਲਾਵਾ ਸਕੂਲ ਵਿਚ ਇਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਪੰਜਾਬੀ ਸਭਿਆਚਾਰ ਅਤੇ ਡਾ. ਅੰਬੇਦਕਰ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਦਰਸਾਈ ਗਈ | ਵਿਦਿਆਰਥੀਆਂ ਨੇ ਇਸ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ | ਅੰਤ ਵਿਚ ਪਿ੍ੰਸੀਪਲ ਅਨੁਰਾਗ ਅਰੋੜਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਡਾ. ਅੰਬੇਦਕਰ ਜੈਅੰਤੀ ਦੀਆਂ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਬਾਦਲ ਨੇ ਬਿੰਦ੍ਰਾਬਨ ਕਿਸ਼ਤੀ ਹਾਦਸੇ 'ਚ ਮਾਰੇ ਗਏ ਲੁਧਿਆਣਾ ਵਾਸੀਆਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਦਾ ਪ੍ਰਗਟਾ... ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਤੇ ਵੇਚਦੇ ਕਾਬੂ <br/>
Ad Position 24