19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਚੇਤ ਰਾਮ ਸਾਹਿਬ ਵਿਖੇ ਫ੍ਰੀ ਹੋਮਿੳਪੈਥਿਕ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਚੇਤ ਰਾਮ ਸਾਹਿਬ ਵਿਖੇ 12ਵਾਂ ਫ੍ਰੀ ਹੋਮਿੳਪੈਥਿਕ ਕੈਂਪ ਲਗਾਇਆ ਗਿਆ, ਜਿਸ ਵਿਚ ਕਰੀਬ 300 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ | ਇਹ ਕੈਂਪ ਸਾਬਕਾ ਚੇਅਰਮੈਨ ਸਵ: ਗੁਰਿੰਦਰਪਾਲ ਸਿੰਘ ਪੱਪੂ ਦੀ ਯਾਦ ਵਿਚ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ |ਤੇ ਪੁੱਜੇ, ਭਾਜਪਾ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖਾਲਸਾ ਪੰਥ ਦੀ ਸਿਰਜਣਾ ਕਰਕੇ ਬੁਰਾਈਆਂ ਦੇ ਖਿਲਾਫ਼ ਲੜਨ ਦੀ ਪ੍ਰੇਰਨਾ ਦਿੱਤੀ | ਉਨਾਂ ਨੇ ਸਿੱਖਾਂ ਨੰੂ ਅੰਮਿ੍ਤਧਾਰੀ ਬਣਕੇ ਨਸ਼ਿਆਂ ਖਿਲਾਫ਼ ਜੰਗ ਲੜਨ ਦਾ ਸੱਦਾ ਦਿੱਤਾ | ਕੌਂਪ ਦੌਰਾਨ ਸ਼ਾਮਲ ਡਾਕਟਰਾਂ ਨੰੂ ਸਿਰੋਪਾਉ ਦੇਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਕਾਲਾ, ਜਗਜੀਤ ਸਿੰਘ, ਜਸਬੀਰ ਸਿੰਘ, ਚਰਨਪ੍ਰੀਤ ਸਿੰਘ, ਜਤਿੰਦਰ ਕਪਿਲਾ, ਵੰਦਨਾ ਸ਼ਰਮਾ, ਪੰਕਜ, ਰਵੀ ਸਿਆਲ, ਪ੍ਰਵੀਨ ਕੁਮਾਰ ਆਦਿ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਐਕਟੀਵਾ ਸਵਾਰ ਦੀ ਮੌਤ ਅਗਲੀ ਖ਼ਬਰ ਸੁਖਬੀਰ ਬਾਦਲ ਨੇ ਬਿੰਦ੍ਰਾਬਨ ਕਿਸ਼ਤੀ ਹਾਦਸੇ 'ਚ ਮਾਰੇ ਗਏ ਲੁਧਿਆਣਾ ਵਾਸੀਆਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਦਾ ਪ੍ਰਗਟਾ...
Ad Position 24