19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੜਕ ਹਾਦਸੇ 'ਚ ਐਕਟੀਵਾ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਲਾਡੋਵਾਲ ਦੀ ਪੁਲਿਸ ਨੇ ਜੱਸੀਆਂ ਨੇੜੇ ਰੇਲਵੇ ਲਾਈਨਾਂ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਐਕਟੀਵਾ ਸਵਾਰ ਦੀ ਹੋਈ ਮੌਤ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਆਰੀਅਨ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਰਮੇਸ਼ ਕੁਮਾਰ ਆਪਣੀ ਐਕਟੀਵਾ 'ਤੇ ਸਵਾਰ ਹੋ ਕੇ ਫਿਲੌਰ ਤੋਂ ਵਾਪਸ ਘਰ ਆ ਰਹੇ ਸਨ, ਉਹ ਵੀ ਆਪਣੇ ਪਿਤਾ ਦੇ ਪਿੱਛੇ ਹੀ ਆ ਰਿਹਾ ਸੀ, ਜਦੋਂ ਉਹ ਨੇੜੇ ਟੋਲ ਪਲਾਜ਼ਾ ਲਾਡੋਵਾਲ ਪਾਸ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਆਪਣਾ ਵਾਹਨ ਤੇਜ਼ ਰਫ਼ਤਾਰੀ ਅਤੇ ਲਾਪ੍ਰਵਾਹੀ ਨਾਲ ਚਲਾ ਕੇ ਉਸ ਦੇ ਪਿਤਾ ਦੀ ਐਕਟੀਵਾ ਨੂੰ ਫੇਟ ਮਾਰ ਦਿੱਤੀ ਅਤੇ ਮੌਕੇ 'ਤੇ ਫ਼ਰਾਰ ਹੋ ਗਿਆ | ਉਹ ਆਪਣੇ ਪਿਤਾ ਨੂੰ ਇਲਾਜ ਲਈ ਭਗਵਾਨ ਰਾਮ ਚੈਰੀਟੇਬਲ ਹਸਪਤਾਲ ਦਰੇਸੀ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਮਿ੍ਤਕ ਐਲਾਨ ਦਿੱਤਾ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਗੁਰਦੁਆਰਾ ਚੇਤ ਰਾਮ ਸਾਹਿਬ ਵਿਖੇ ਫ੍ਰੀ ਹੋਮਿੳਪੈਥਿਕ ਕੈਂਪ ਲਗਾਇਆ <br/>
Ad Position 24