ਡਾਬਾ/ਲੁਹਾਰਾ, 15 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਭ ਤੋਂ ਪਹਿਲਾਂ ਵਿਦਿਆਰਥੀਆਂ ਦੁਆਰਾ ਸਕੂਲ ਵਿਚ ਪਾਠ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ | ਸਕੂਲ ਦੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਾਜਨਾ ਦੀ ਮਹੱਤਤਾ ਨੂੰ ਦੱਸਦੇ ਹੋਏ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕੀਤਾ | ਉਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਦੁਬਾਰਾ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵਿਸਾਖੀ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ |