19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਅਤੇ ਵਿਸਾਖੀ ਪੁਰਬ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ 135ਵਾਂ ਜਨਮ ਦਿਨ ਅਤੇ ਵਿਸਾਖੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਕੌਂਸਲਰ ਅਮਨ ਬੱਗਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੱਗਾ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਅਤੇ ਬਾਬਾ ਸਾਹਿਬ ਡਾਕਟਰ ਭੀਮ ਅੰਬੇਡਕਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਦੋਂ ਤੋਂ ਸੂਬੇ ਅੰਦਰ ਸਤਾ ਸੰਭਾਲੀ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਰਕਾਰ ਕਰਨ ਲਈ ਪੂਰੀ ਲਗਨ ਨਾਲ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਵਿਧਾਇਕ ਬੱਗਾ ਤੇ ਕੌਂਸਲਰ ਅਮਨ ਬੱਗਾ ਨੇ ਵਿਸ਼ਵ ਰਤਨ ਡਾਕਟਰ ਬੀ.ਆਰ. ਅੰਬੇਡਕਰ ਮੈਮੋਰੀਅਲ ਲਾਇਬਰੇਰੀ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਭੌਰਾ ਕਾਲੋਨੀ-ਬੀ ਦੇ ਲੰਗਰ ਹਾਲ ਦੀ ਉਸਾਰੀ ਵਾਸਤੇ ਵਿਸ਼ੇਸ਼ ਗਰਾਂਟ ਫ਼ੌਰੀ ਤੌਰ 'ਤੇ ਦੇਣ ਦਾ ਵੀ ਐਲਾਨ ਕੀਤਾ | ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਬੱਗਾ ਨੂੰ ਭਾਰਤ ਦੇ ਸੰਵਿਧਾਨ ਦੀ ਕਾਪੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਗੁਰੂ ਘਰ ਦੇ ਜਨਰਲ ਸਕੱਤਰ ਰੇਸ਼ਮ ਸਿੱਧੂ ਨੇ ਬਾਬਾ ਸਾਹਿਬ ਡਾ: ਅੰਬੇਡਕਰ ਨੂੰ ਯਾਦ ਕਰਦਿਆਂ ਬਾਬਾ ਸਾਹਿਬ ਅੰਬੇਡਕਰ ਦੇ ਕਹੇ ਅਨੁਸਾਰ ਆਪਣੇ ਮਨੁੱਖੀ ਜੀਵਨ ਦੇ ਵਿਕਾਸ ਦੇ ਮੂਲ ਸਰੋਤ ਨੂੰ ਅਪਣਾ ਕੇ ਵਿੱਦਿਅਕ ਹੋਣਾ, ਸੰਗਠਿਤ ਹੋਣ ਲਈ ਸਮਾਜ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਤਰਸੇਮ ਲਾਲ, ਸ਼ੰਕਰ ਦਾਸ ਲੋਈ, ਬਿਮਲ ਚੰਦਰ ਚੁੰਬਰ, ਹਰਮੇਸ਼ ਕਲੇਰ, ਹਰਮੇਸ਼ ਜਨਾਗਲ, ਹਰਜਿੰਦਰ ਭੱਟ, ਰਾਜ ਕੁਮਾਰ, ਅਜੀਤ ਸਿੰਘ, ਸੁੱਖਾ ਰਾਮ, ਚੰਨਣ ਰਾਮ, ਗੁਰਚਰਨ ਸਿੰਘ, ਹਰਭਜਨ ਸਿੰਘ, ਹਰਮਨ ਮਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਹਰੀ ਸਿੰਘ ਜਾਚਕ ਦਾ 68ਵਾਂ ਜਨਮ ਦਿਨ ਕਵੀ ਦਰਬਾਰ ਅਤੇ ਸਾਹਿਤਿਕ ਸਮਾਗਮ ਰਾਹੀਂ ਮਨਾਇਆ <br/> ਅਗਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24