19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਕਾਰੀ ਸਿਹਤ ਕੇਂਦਰਾਂ 'ਚ ਮੁਫ਼ਤ ਵਿਚ ਕੀਤਾ ਜਾਂਦਾ ਸਰਵਾਈਕਲ ਕੈਂਸਰ ਦਾ ਟੀਕਾਕਰਨ-ਡਾ. ਰਮਨਦੀਪ ਕੌਰ <br/>

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪੈ੍ਰਲ (ਡਾ. ਤਰਲੋਚਨ ਸਿੰਘ)-ਸਿਹਤ ਵਿਭਾਗ ਵੱਲੋਂ ਕਿਸ਼ੋਰੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ 90 ਦਿਨਾਂ ਦਾ ਹਿਊਮਨ ਪੈਪੀਲੋਮਾ ਵਾਇਰਸ ਟੀਕਾਕਰਨ ਮੁਹਿੰਮ ਤਹਿਤ ਜ਼ਿਲੇ੍ਹ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੈਂਪ ਲਗਾਕੇ ਮੁਫ਼ਤ ਵਿਚ ਟੀਕਾਕਰਨ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿਚ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ, ਜਿਸ ਤੋਂ ਸਮੇਂ ਸਿਰ ਟੀਕਾਕਰਨ ਅਤੇ ਜਾਗਰੂਕਤਾ ਰਾਹੀਂ ਕਾਫ਼ੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਐਚ ਪੀ ਵੀ ਟੀਕਾ ਸੁਰੱਖਿਅਤ ਅਤੇ ਬਹੁਤ ਪ੍ਰਭਾਵਸ਼ਾਲੀ ਹੈ | ਇਸ ਲਈ ਮਾਪਿਆਂ ਨੂੰ ਅੱਗੇ ਆ ਕੇ ਆਪਣੀਆਂ 14 ਤੋਂ 15 ਸਾਲ ਦੀ ਉਮਰ ਦੀਆਂ ਧੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਉਨ੍ਹਾਂ ਨੂੰ ਇਸ ਖ਼ਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕੇ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਚ ਪੀ ਵੀ ਟੀਕਾ ਉਪਲਬਧ ਹੈ | ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਜਾਣਕਾਰੀ ਦੇਣ ਲਈ ਮਾਸ ਮੀਡੀਆ ਵਿੰਗ ਵੱਲੋਂ ਜਿੱਥੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਉਥੇ ਨਾਲ ਹੀ ਇਸ ਸਬੰਧੀ ਜ਼ਿਲੇ੍ਹ ਭਰ ਦੇ ਸਕੂਲਾਂ ਵਿਚ ਵੀ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ | ਇਸ ਸਬੰਧੀ ਅੱਜ ਜ਼ਿਲ੍ਹਾ ਬੀਸੀਸੀ ਕੋ-ਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸਮਰਾਟ ਸਕੂਲ, ਮਾਡਲ ਟਾਊਨ ਝੂਲਦੀਆਂ ਵਾਲਾ ਪਾਰਕ ਵਿਖੇ ਅਧਿਆਪਕਾਂ ਨੂੰ ਐਚ ਪੀ ਵੀ ਟੀਕਾਕਰਨ ਅਤੇ ਟੀਬੀ ਦੀ ਬਿਮਾਰੀ ਦੇ ਲੱਛਣ, ਸਾਵਧਾਨੀਆਂ ਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਜੈਅੰਤੀ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ <br/> ਅਗਲੀ ਖ਼ਬਰ ਵਿਜੀਲੈਂਸ ਵਲੋਂ ਕੈਂਪ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਪਿ੍ੰਸੀਪਲ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ <br/>
Ad Position 24