19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡਾ. ਅੰਬੇਡਕਰ ਜੈਅੰਤੀ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ <br/>

Ad Position 21
No active advertisement
ਅਜੀਤ ਡੈਸਕ 17-04-2026
ਲਾਡੋਵਾਲ, 16 ਅਪ੍ਰੈਲ (ਬਲਬੀਰ ਸਿੰਘ ਰਾਣਾ)-ਭਾਰਤ ਰਤਨ, ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ 135ਵਾਂ ਜਨਮ ਦਿਵਸ ਮਨਾਉਂਦਿਆਂ ਇਕ ਵਿਸ਼ਾਲ ਸ਼ੋਭਾ ਯਾਤਰਾ ਪਿੰਡ ਬੱਗਾ ਖੁਰਦ ਤੋਂ ਸ਼ੁਰੂ ਹੋ ਕੇ ਜਦ ਪਿੰਡ ਬੋਕੜ ਡੋਗਰਾਂ ਵਿਖੇ ਪੁੱਜੀ ਤਾਂ ਉਥੋਂ ਦੇ ਲੋਕਾਂ ਵਲੋਂ ਬਾਬਾ ਸਾਹਿਬ ਦੀ ਤਸਵੀਰ 'ਤੇ ਹਾਰ ਮਾਲਾ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ, ਜਦਕਿ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿੰਡ ਬੋਕਰ ਡੋਗਰਾਂ ਦੇ ਕੁਲਦੀਪ ਸਿੰਘ ਅਤੇ ਸਾਥੀਆਂ ਵਲੋਂ ਰੱਖੇ ਪ੍ਰੋਗਰਾਮ ਵਿਚ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੇ ਸਾਨੂੰ ਸਭ ਨੂੰ ਬਰਾਬਰ ਦੇ ਹੱਕ ਹਕੂਕ ਲੈ ਕੇ ਦਿੱਤੇ, ਜਿਸ ਕਰਕੇ ਸਭ ਵਰਗਾਂ ਦੇ ਲੋਕ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਆਪਣਾ ਜੀਵਨ ਸੁਚੱਜੇ ਢੰਗ ਨਾਲ ਜਿਉਂ ਰਹੇ ਹਨ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਸੁਪਨਾ ਪੂਰਾ ਕਰਨ ਲਈ ਸਾਨੂੰ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਬਲਾਕ ਪ੍ਰਧਾਨ ਬਾਦਸ਼ਾਹ ਸਿੰਘ ਦਿਓਲ, ਸੁਰਿੰਦਰ ਸਿੰਘ ਪਵਾਰ, ਪ੍ਰਧਾਨ ਬਲਜਿੰਦਰ ਸਿੰਘ, ਪ੍ਰਧਾਨ ਸੋਢੀ ਹੰਸ ਪ੍ਰਧਾਨ, ਕੁਲਦੀਪ ਸਿੰਘ ਧਾਲੀਵਾਲ, ਲਵਪ੍ਰੀਤ ਸਿੰਘ ਅਟਵਾਲ, ਨਰਿੰਦਰ ਸਿੰਘ ਫੌਜੀ, ਬੋਵੀ, ਵਿਜੇ ਪੱਟੀ ਅਤੇ ਮੰਗਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਕਰਵਾਇਆ ਵਿਦਾਇਗੀ ਸਮਾਗਮ <br/> ਅਗਲੀ ਖ਼ਬਰ ਸਰਕਾਰੀ ਸਿਹਤ ਕੇਂਦਰਾਂ 'ਚ ਮੁਫ਼ਤ ਵਿਚ ਕੀਤਾ ਜਾਂਦਾ ਸਰਵਾਈਕਲ ਕੈਂਸਰ ਦਾ ਟੀਕਾਕਰਨ-ਡਾ. ਰਮਨਦੀਪ ਕੌਰ <br/>
Ad Position 24