ਲੁਧਿਆਣਾ, 16 ਅਪ੍ਰੈਲ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਕੇਂਦਰੀ ਵਿਖੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਚੁੱਕਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਵਾਰਡ ਨੰਬਰ 81 ਦੇ ਕਸ਼ਮੀਰ ਨਗਰ ਇਲਾਕੇ ਵਿਚ 11 ਲੱਖ, 45 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਜਨਤਾ ਦੀ ਸੇਵਾ ਲਈ ਸਮਰਪਿਤ ਕੀਤਾ ਗਿਆ¢ ਇਸ ਮÏਕੇ ਸਥਾਨਕ ਨਿਵਾਸੀਆਂ ਨੇ ਖ਼ੁਸ਼ੀ ਜਤਾਉਂਦੇ ਹੋਏ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਸਨ, ਜਿਸ ਕਾਰਨ ਰੋਜ਼ਾਨਾ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਸੀ¢ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਤੋਂ ਬਾਅਦ ਹੁਣ ਘਰਾਂ ਤੱਕ ਸਾਫ਼ ਅਤੇ ਨਿਰੰਤਰ ਪਾਣੀ ਦੀ ਸਪਲਾਈ ਯਕੀਨੀ ਬਣੇਗੀ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ¢ ਇਸ ਮÏਕੇ 'ਤੇ ਇਲਾਕੇ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਭੂਮਿਕਾ ਨੂੰ ਵੀ ਲੋਕਾਂ ਵਲੋਂ ਸਰਾਹਿਆ ਗਿਆ¢ ਨਿਵਾਸੀਆਂ ਦਾ ਕਹਿਣਾ ਸੀ ਕਿ ਵਿਧਾਇਕ ਵਲੋਂ ਇਲਾਕੇ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰਨ ਦੀ ਜੋ ਕਾਰਗੁਜ਼ਾਰੀ ਅਪਣਾਈ ਗਈ ਹੈ, ਉਸਦਾ ਹੀ ਨਤੀਜਾ ਹੈ ਕਿ ਇਸ ਤਰਾਂ ਦੇ ਵਿਕਾਸ ਕਾਰਜ ਜ਼ਮੀਨ 'ਤੇ ਨਜ਼ਰ ਆ ਰਹੇ ਹਨ¢ ਉਨਾਂ ਨੇ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਇਸੇ ਤਰਾਂ ਦੇ ਵਿਕਾਸ ਕਾਰਜਾਂ ਦੀ ਲੜੀ ਜਾਰੀ ਰਹੇਗੀ¢ ਇਸ ਮÏਕੇ ਵਿਧਾਇਕ ਪੱਪੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗਰਮੀਆਂ ਦੇ ਦਿਨਾਂ ਵਿਚ ਪਾਣੀ ਦੇ ਬਿਨਾਂ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ, ਇਸ ਲਈ ਲੋਕਾਂ ਨੂੰ ਸਾਫ਼ ਪੀਣਯੋਗ ਪਾਣੀ ਉਪਲਬਧ ਕਰਵਾਉਣਾ ਉਨਾਂ ਦੀਆਂ ਪ੍ਰਾਥਮਿਕਤਾਵਾਂ ਵਿਚ ਸ਼ਾਮਲ ਹੈ |