18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਬੈਂਸ ਨੇ ਗੁਰਦੁਆਰਾ ਮਾਤਾ ਗੁਜਰੀ ਜੀ ਵਿਖੇ ਭਰੀ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਖਾਲਸਾ ਪੰਥ ਦੇ ਸਿਰਜਣਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਿਮਲਾਪੁਰੀ ਸਥਿਤ ਗੁਰਦੁਆਰਾ ਮਾਤਾ ਗੁਜਰੀ ਜੀ ਵਿਖੇ ਇਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰੂ ਚਰਨਾਂ ਵਿਚ ਸੀਸ ਨਿਵਾਇਆ ਅਤੇ ਇਲਾਕੇ ਦੀ ਚੜਦੀ ਕਲਾ ਲਈ ਅਰਦਾਸ ਕੀਤੀ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਵਿਸਾਖੀ ਦਾ ਦਿਹਾੜਾ ਸਾਡੇ ਇਤਿਹਾਸ ਵਿਚ ਬੇਹੱਦ ਮਹੱਤਵਪੂਰਨ ਹੈ | ਇਸ ਦਿਨ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 'ਖਾਲਸਾ ਪੰਥ' ਦੀ ਸਿਰਜਣਾ ਕਰਕੇ ਦੁਨੀਆ ਨੂੰ ਨਿਆਂ, ਬਰਾਬਰੀ ਅਤੇ ਸਵੈ-ਮਾਣ ਨਾਲ ਜਿਊਣ ਦਾ ਰਾਹ ਵਿਖਾਇਆ ਸੀ | ਸਾਨੂੰ ਗੁਰੂ ਸਾਹਿਬ ਵਲੋਂ ਬਖ਼ਸ਼ੀ ਖੰਡੇ-ਬਾਟੇ ਦੀ ਪਾਹੁਲ ਅਤੇ ਉਨਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਕਮਾਉਣਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ ਅਤੇ ਚੇਅਰਮੈਨ ਡਾਕਟਰ ਜਗਦੇਵ ਸਿੰਘ ਨੇ ਬੈਂਸ ਦਾ ਸਵਾਗਤ ਕਰਦਿਆਂ ਉਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕੌਂਸਲਰ ਪਤੀ ਹਰਵਿੰਦਰ ਸਿੰਘ ਕਲੇਰ ਅਤੇ ਹਰਮਿੰਦਰ ਸਿੰਘ ਹੀਰਾ ਨੇ ਵੀ ਹਾਜ਼ਰੀ ਭਰੀ ਅਤੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ਦੇ ਕਾਂਗਰਸੀ ਬੀ.ਐਲ.ਏ.-2 ਨੂੰ ਵੋਟਾਂ ਬਣਾਉਣ ਅਤੇ ਵੋਟ ਚੋਰੀ ਰੋਕਣ ਲਈ ਹਲਕਾ ਇੰਚਾਰਜ ਚੀਮਾ ਦੀ ਅਗਵਾਈ ਹੇਠ... ਅਗਲੀ ਖ਼ਬਰ 'ਅਜੀਤ' ਉਪ ਦਫ਼ਤਰ ਲੁਧਿਆਣਾ ਦੇ ਇੰਚਾਰਜ ਪਰਮਿੰਦਰ ਸਿੰਘ ਅਹੂਜਾ ਨੂੰ ਸਦਮਾ-ਸਾਲੇ ਦਾ ਦਿਹਾਂਤ <br/>
Ad Position 24