18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਵਿੰਦਰ ਸਿੰਘ ਗਿੱਲ ਕਾਂਗਰਸ ਕਮੇਟੀ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 17-04-2026
ਆਲਮਗੀਰ, 16 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਹਲਕਾ ਗਿੱਲ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਦਵਿੰਦਰ ਸਿੰਘ ਗਿੱਲ ਨੂੰ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਹੈ¢ ਨਵ ਨਿਯੁਕਤ ਜਰਨਲ ਸਕੱਤਰ ਦਵਿੰਦਰ ਸਿੰਘ ਗਿੱਲ ਨੇ ਸੂਬਾ ਪ੍ਰਧਾਨ ਰਾਜਾ ਵੜਿੰਗ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਸਮੇਤ ਸਮੂਹ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਅਤੇ ਭਰੋਸਾ ਕਰਕੇ ਮੈਨੂੰ ਜਿੰਮੇਵਾਰੀ ਸੌਂਪੀ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਂਦੇ ਹੋਏ ਆਗਾਮੀ 2027 ਦੀਆਂ ਚੋਣਾਂ ਦÏਰਾਨ ਕਾਂਗਰਸ ਪਾਰਟੀ ਦੀ ਸਰਕਾਰ ਦੇ ਗਠਨ ਲਈ ਹਲਕਾ ਨਿਵਾਸੀਆਂ ਨੂੰ ਜਾਗਰੂਕ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ¢ ਦਵਿੰਦਰ ਸਿੰਘ ਗਿੱਲ ਦੀ ਨਿਯੁਕਤੀ 'ਤੇ ਕਾਂਗਰਸ ਕਿਸਾਨ ਸੈੱਲ ਹਲਕਾ ਗਿੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਵਿੰਦਰ ਗਿੱਲ ਦੀ ਨਿਯੁਕਤੀ ਨਾਲ ਜਿੱਥੇ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ, ਉਥੇ ਹੀ ਹਲਕੇ ਦੇ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ¢

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਹਲਕਾ ਦੱਖਣੀ ਦੇ ਕਾਂਗਰਸੀ ਬੀ.ਐਲ.ਏ.-2 ਨੂੰ ਵੋਟਾਂ ਬਣਾਉਣ ਅਤੇ ਵੋਟ ਚੋਰੀ ਰੋਕਣ ਲਈ ਹਲਕਾ ਇੰਚਾਰਜ ਚੀਮਾ ਦੀ ਅਗਵਾਈ ਹੇਠ...
Ad Position 24