18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 17-04-2026
ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ 'ਚ ਮਾਰੀਆਂ ਮੱਲਾਂ
ਲਾਡੋਵਾਲ, 16 ਅਪ੍ਰੈਲ (ਬਲਬੀਰ ਸਿੰਘ ਰਾਣਾ)-ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਪਿੰਡ ਲਾਦੀਆਂ ਖੁਰਦ, ਜ਼ਿਲ੍ਹਾ ਲੁਧਿਆਣਾ ਦੇ ਹੋਣਹਾਰ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵਿਚੋਂ ਬੋਰਡ ਪ੍ਰੀਖਿਆ 2026 ਵਿਚ ਲਗਨ ਅਤੇ ਮਿਹਨਤ ਨਾਲ ਕੀਤੀ ਪੜ੍ਹਾਈ ਸਦਕਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸਕੂਲ ਦੇ 6 ਵਿਦਿਆਰਥੀਆਂ ਨੇ ਵਧੀਆ ਨੰਬਰ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਦੇ ਪ੍ਰਧਾਨ ਹਰਮਿੰਦਰ ਸਿੰਘ ਲਾਦੀਆਂ ਨੇ ਦੱਸਿਆ ਕਿ ਸੀ.ਬੀ.ਐਸ.ਈ. ਜਮਾਤ 10ਵੀਂ ਵਿਚੋਂ ਸਰਗੁਣ ਕੌਰ ਨੇ 98.8 ਫ਼ੀਸਦੀ, ਵਾਗੀਸ਼ਾ ਭਾਟੀਆ ਨੇ 98.8 ਫ਼ੀਸਦੀ, ਵਿਧੀ ਕੰਦਿਆਰਾਏ ਨੇ 98.4 ਫ਼ੀਸਦੀ, ਹਿਮਾਂਸ਼ਿਕਾ ਨੇ 98 ਫ਼ੀਸਦੀ, ਹਰਕਿਰਤ ਸਿੰਘ ਚੀਮਾ ਨੇ 97.8 ਫ਼ੀਸਦੀ ਅਤੇ ਰੂਹਾਨੀ ਨੇ 97.8 ਫ਼ੀਸਦੀ ਅੰਕ ਹਾਸਲ ਕਰਕੇ ਸੀ.ਬੀ.ਐਸ.ਈ. ਬੋਰਡ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅੱਛੇ ਅੰਕ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁੱਲ 254 ਵਿਦਿਆਰਥੀਆਂ ਵਿਚੋਂ 60 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜਦਕਿ 139 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ 90 ਫ਼ੀਸਦੀ ਦੇ ਵਿਚਕਾਰ ਅੰਕ ਹਾਸਲ ਕਰਕੇ ਸਕੂਲ ਦਾ, ਆਪਣਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਮੰਡਲ ਵਲੋਂ ਵਿਦਿਆਰਥੀਆਂ ਵਲੋਂ ਵੱਡੇ ਪੱਧਰ 'ਤੇ ਅੰਕ ਹਾਸਲ ਕਰਨ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸਭ ਨੂੰ ਹਾਰਦਿਕ ਵਧਾਈ ਦਿੱਤੀ ਗਈ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਬੱਚਿਆਂ ਦੇ ਮਾਤਾ-ਪਿਤਾ ਦੇ ਸਹਿਯੋਗ ਦੀ ਵੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਪਿ੍ੰਸੀਪਲ ਜਸਕਿਰਨ ਕੌਰ ਨੇ ਵਿਦਿਆਰਥੀਆਂ ਦੀਆਂ ਉਪਲਬਧੀਆਂ 'ਤੇ ਖੁਸ਼ੀ ਦਾ ਇਜ਼ਹਾਰ ਸਾਂਝਾ ਕਰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਦੱਸਿਆ ਕਿ ਅਸੀਂ ਆਪਣੇ ਵਿਦਿਆਰਥੀਆਂ 'ਤੇ ਪੂਰਨ ਤੌਰ 'ਤੇ ਮਾਣ ਕਰਦੇ ਹਾਂ, ਜਿਨ੍ਹਾਂ ਨੇ ਨਤੀਜੇ ਵਿਚ ਉਚ ਮਿਆਰ ਸਥਾਪਿਤ ਕੀਤੇ ਹਨ | ਇਸ ਮੌਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ |
ਜੀ.ਐਮ.ਟੀ. ਸਕੂਲ ਦੇ ਮਾਨਵ ਸਾਗਰ ਸ਼ਰਮਾ ਨੇ ਦਸਵੀਂ ਦੀ ਪ੍ਰੀਖਿਆ ਚ 99 ਫ਼ੀਸਦੀ ਅੰਕ ਕੀਤੇ ਪ੍ਰਾਪਤ
ਲੁਧਿਆਣਾ, (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਪਬਲਿਕ ਸਕੂਲ, ਨਜ਼ਦੀਕ ਜਲੰਧਰ ਬਾਈਪਾਸ ਦੇ ਸੈਸ਼ਨ (2025-2026) ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਵਧੀਆ ਮਿਸਾਲ ਕਾਇਮ ਕਰਦਿਆਂ, ਮਾਨਵ ਸਾਗਰ ਸ਼ਰਮਾ ਨੇ 99 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਆਰੂਸ਼ੀ ਰਾਣੀ ਨੇ 96 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਜ਼ਿਆ ਨੇ 95 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪਿ੍ੰਸੀਪਲ ਜਸਬੀਰ ਕੌਰ ਬਲ ਅਤੇ ਸਕੂਲ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਵੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ |
ਜੀ. ਏ. ਡੀ. ਅਕੈਡਮੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ
ਲਾਡੋਵਾਲ, (ਬਲਬੀਰ ਸਿੰਘ ਰਾਣਾ)- ਜੀ.ਏ.ਡੀ. ਅਕੈਡਮੀ ਲਾਦੀਆਂ ਖੁਰਦ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਅਤੇ ਚੇਅਰਮੈਨ ਪੂਰਾ ਰੋਡ ਦਿਖਾ ਦਾ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਅਕੈਡਮੀ ਦੇ ਵਿਦਿਆਰਥੀਆਂ ਨੇ ਉਚ ਅੰਕ ਪ੍ਰਾਪਤ ਕਰਕੇ ਆਪਣਾ, ਸਕੂਲ ਦਾ ਨਾਮ ਅਤੇ ਮਾਪਿਆਂ ਦਾ ਨਾਮ ਮਾਣ ਨਾਲ ਉਚਾ ਕੀਤਾ ਹੈ | ਦਸਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਵਿਚ ਵੰਸ਼ ਕੌਸ਼ਲ ਨੇ 95.8 ਫੀਸਦੀ, ਅਵਨੀਤਾ ਭਾਰਦਵਾਜ ਨੇ 94.2 ਫੀਸਦੀ ਜਦ ਕਿ ਅਮਨਦੀਪ ਕੌਰ ਨੇ 90.2 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਉਨਾਂ ਦੱਸਿਆ ਕਿ ਇਹ ਨਤੀਜੇ ਸਾਡੇ ਮਿਹਨਤੀ ਵਿਦਿਆਰਥੀਆਂ ਦੀ ਲਗਨ ਅਤੇ ਫੈਕਲਟੀ (ਅਧਿਆਪਕਾਂ) ਦੇ ਯਤਨਾ ਸਦਕਾ ਸੰਭਵ ਹੋਇਆ ਹੈ | ਉਨਾਂ ਦੱਸਿਆ ਕਿ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਅਕੈਡਮੀ ਦਾ ਸ਼ਾਨਦਾਰ ਨਤੀਜਾ ਆਉਣ 'ਤੇ ਖੁਸ਼ੀ ਖੀਵੇ ਨਜ਼ਰ ਆ ਰਹੇ ਹਨ | ਇਸ ਮੌਕੇ ਪਿ੍ੰਸੀਪਲ ਮੈਡਮ ਸੁਨੀਤਾ ਕੁਮਾਰੀ ਨੇ ਸਮੂਹ ਵਿਦਿਆਰਥੀਆਂ ਨੂੰ ਉਨਾਂ ਦੇ ਮਿਸਾਲੀ ਪ੍ਰਦਰਸ਼ਨ ਲਈ ਹਾਰਦਿਕ ਵਧਾਈ ਦਿੱਤੀ ਅਤੇ ਉਨਾਂ ਦੇ ਸੁਨਹਿਰੀ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਐਲ.ਆਈ.ਸੀ. ਨੇ ਗਾਹਕਾਂ ਲਈ 'ਮਾਈ ਐਲ.ਆਈ.ਸੀ.' ਤੇ ਮਾਰਕੀਟਿੰਗ ਕਰਮਚਾਰੀਆਂ ਲਈ 'ਸੁਪਰ ਸੇਲ ਸਾਥੀ ਐਪ' ਕੀਤੇ ਐਪ ਲਾਂਚ ਅਗਲੀ ਖ਼ਬਰ ਦਵਿੰਦਰ ਸਿੰਘ ਗਿੱਲ ਕਾਂਗਰਸ ਕਮੇਟੀ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ <br/>
Ad Position 24