03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਦਾ ਬੀ.ਕਾਮ. ਸਮੈਸਟਰ ਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਜਸਵਿੰਦਰ ਸਿੰਘ)-ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਦਸੰਬਰ 2025 ਵਿਚ ਪੰਜਾਬ ਯੂਨੀਵਰਸਿਟੀ ਦੁਆਰਾ ਆਯੋਜਿਤ ਬੀ.ਕਾਮ. ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਯੂਨੀਵਰਸਿਟੀ ਸਥਾਨ ਪ੍ਰਾਪਤ ਕਰਕੇ ਇਕ ਵਾਰ ਫਿਰ ਕਾਲਜ ਦਾ ਮਾਣ ਵਧਾਇਆ ਹੈ¢ ਦਾਮਿਨੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 16ਵਾਂ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ¢ ਅੰਜੂ ਅਤੇ ਫ਼ਾਤਿਆ ਨੇ ਸਾਂਝੇ ਤÏਰ 'ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 19ਵਾਂ ਸਥਾਨ ਅਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ¢ ਇਸ ਤੋਂ ਇਲਾਵਾ, ਦੀਆ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 25ਵਾਂ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਮਿਹਨਤੀ ਵਿਦਿਆਰਥਣਾਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਰਿਵਾਰਾਂ ਦੇ ਅਟੁੱਟ ਸਮਰਥਨ ਅਤੇ ਅਧਿਆਪਕਾਂ ਦੇ ਸਮਰਪਿਤ ਮਾਰਗ ਦਰਸ਼ਨ ਨੂੰ ਦਿੱਤਾ¢ ਐਸ.ਡੀ.ਪੀ. ਸਭਾ (ਰਜਿਸਟਰਡ) ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ, ਕਾਰਜਕਾਰੀ ਪਿ੍ੰਸੀਪਲ ਡਾ. ਰੰਜਨਾ ਸੂਦ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਹੋਰ ਉਚਾਈਆਂ ਛੂਹਣ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢

Ad Position 22
No active advertisement
ਪਿਛਲੀ ਖ਼ਬਰ ਖ਼ਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਦੌਰਾਨ ਚੈਰੀਟੇਬਲ ਲੈਬਾਰਟਰੀ ਕੈਂਪ ਲਗਾਇਆ <br/>... ਅਗਲੀ ਖ਼ਬਰ ਸੰਵਿਧਾਨ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਲੋੜ-ਸੀ. ਪੀ. ਆਈ. <br/>
Ad Position 24