03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖ਼ਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਦੌਰਾਨ ਚੈਰੀਟੇਬਲ ਲੈਬਾਰਟਰੀ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਇਆਲੀ/ਥਰੀਕੇ, 17 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਥਰੀਕੇ ਦੇ ਗੁਰਦੁਆਰਾ ਅਤਰਸਰ ਸਾਹਿਬ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖ਼ਾਲਸੇ ਦੇ ਜਨਮ ਦਿਹਾੜੇ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਬਲਦੇਵ ਸਿੰਘ ਨੇ ਨਗਰ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਹੁਕਮਨਾਮਾ ਸਰਵਣ ਕਰਵਾਇਆ, ਜਿਸ ਉਪਰੰਤ ਬਾਬਾ ਰਜਨੀਸ਼ ਸਿੰਘ ਨੱਥੂ ਮਾਜਰੇ ਵਾਲਿਆਂ ਦੇ ਜੱਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਦਿਆਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਮੌਕੇ ਲਾਈਫ਼ ਕੇਅਰ ਫਾਊਾਡੇਸ਼ਨ ਵਲੋਂ ਚੈਰੀਟੇਬਲ ਲਬੋਟਰੀ ਕੈਂਪ ਲਗਾ ਕੇ ਜਿੱਥੇ ਸ਼ੂਗਰ, ਯੂਰਕ ਐਸਿਡ ਅਤੇ ਗੁਰਦਿਆਂ ਦੇ ਫ਼ਰੀ ਟੈੱਸਟ ਕੀਤੇ ਗਏ, ਉੱਥੇ ਹੀ ਬਾਕੀ ਟੈੱਸਟ ਵੀ 75 ਫ਼ੀਸਦੀ ਘੱਟ ਰੇਟਾਂ 'ਤੇ ਕੀਤੇ ਗਏ | ਇਸ ਮੌਕੇ ਹਰਵਿੰਦਰ ਸਿੰਘ, ਪ੍ਰਧਾਨ ਦਲਵੀਰ ਸਿੰਘ ਕੋਕੀ, ਗੁਰਪ੍ਰੀਤ ਸਿੰਘ, ਹਰਦਿਆਲ ਸਿੰਘ, ਯਾਦਵਿੰਦਰ ਸਿੰਘ, ਰਾਜੂ ਫ਼ੌਜੀ, ਗੁਰਜੋਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐਨ.ਆਈ.ਐਮ.ਟੀ ਵਿਖੇ 'ਰੁਖਸਤ 2026' ਵਿਦਾਇਗੀ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਦਾ ਬੀ.ਕਾਮ. ਸਮੈਸਟਰ ਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24