ਲੁਧਿਆਣਾ, 17 ਅਪ੍ਰੈਲ (ਜਤਿੰਦਰ ਭੰਬੀ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੈਰੋਇਨ ਅਤੇ ਗਾਂਜਾ ਬਰਾਮਦ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਵਿਖੇ ਤੈਨਾਤ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਚੀਮਾ ਚੌਕ ਪੁਲ ਦੇ ਨੀਚੇ ਨੇੜੇ ਹੀਰਾ ਮਾਰਕੀਟ ਮੌਜੂਦ ਸਨ ਤਾਂ ਇਕ ਸ਼ੱਕੀ ਔਰਤ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 500 ਗ੍ਰਾਮ ਗਾਂਜਾ ਬਰਾਮਦ ਹੋਇਆ | ਮੁਲਜ਼ਮ ਦੀ ਸ਼ਨਾਖ਼ਤ ਸ਼ੀਲਾ ਉਰਫ਼ ਸੋਕੀਨਾ ਵਜੋਂ ਹੋਈ ਹੈ | ਦੂਜੇ ਮਾਮਲੇ ਵਿਚ ਥਾਣਾ ਸਦਰ ਵਿਖੇ ਤੈਨਾਤ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਪੱਖੋਵਾਲ ਰੋਡ ਤੋਂ ਕੰਟਰੀ ਵਿਲਾ ਕਾਲੋਨੀ ਦੇ ਅੰਦਰ ਜਾ ਰਹੇ ਸਨ ਤਾਂ ਖਾਲੀ ਪਲਾਟ ਦੀ ਨੁੱਕਰ 'ਤੇ ਬੈਠਾ ਇਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 52 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਰਾਹੁਲ ਰਾਣਾ ਵਜੋਂ ਹੋਈ ਹੈ | ਤੀਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਵਿਖੇ ਤੈਨਾਤ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਸ਼ੇਰਪੁਰ ਚੌਕ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ, ਜੋ ਆਪਸ ਵਿਚ ਮਿਲ ਕੇ ਹੈਰੋਇਨ ਵੇਚਣ ਦੇ ਆਦੀ ਹਨ, ਜਿਨ੍ਹਾਂ ਨੂੰ ਦੌਰਾਨੇ ਚੈਕਿੰਗ ਨੇੜੇ ਮਿਲਟਰੀ ਕੈਂਪ ਜੀ.ਟੀ. ਰੋਡ ਸ਼ੇਰਪੁਰ ਤੋਂ ਕਾਬੂ ਕਰਕੇ 8 ਗ੍ਰਾਮ ਹੈਰੋਇਨ ਬਰਾਮਦ ਕੀਤੀ | ਮੁਲਜ਼ਮਾਂ ਦੀ ਸ਼ਨਾਖ਼ਤ ਜੈਨੀ ਅਤੇ ਮਨਜੀਤ ਸਿੰਘ ਉਰਫ਼ ਵਿੱਕੀ ਵਜੋਂ ਹੋਈ ਹੈ | ਚੌਥੇ ਮਾਮਲੇ ਵਿਚ ਥਾਣਾ ਹੈਬੋਵਾਲ ਵਿਖੇ ਤੈਨਾਤ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਕੇਹਰ ਨਗਰ ਵਿਖੇ ਮੌਜੂਦ ਸਨ ਤਾਂ ਸੜਕ 'ਤੇ ਇਕ ਸ਼ੱਕੀ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜਿਸ ਨੂੰ ਚੈੱਕ ਕੀਤਾ ਤਾਂ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਅਤੁਲ ਦੂਬੇ ਵਜੋਂ ਹੋਈ ਹੈ | ਪੰਜਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 5 ਵਿਖੇ ਤੈਨਾਤ ਹੈੱਡ ਕਾਂਸਟੇਬਲ ਯਸ਼ਪਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਬੱਸ ਸਟੈਂਡ ਪੁਲ ਦੇ ਥੱਲੇ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਸ਼ੱਕੀ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਪਰਮਜੀਤ ਸਿੰਘ ਵਜੋਂ ਹੋਈ ਹੈ | ਛੇਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਵਿਖੇ ਤੈਨਾਤ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸ਼ੱਕੀ ਵਿਅਕਤੀ ਸੈਸ਼ਨ ਚੌਕ ਵਾਲੀ ਸਾਈਡ ਤੋਂ ਲੱਕੜ ਪੁਲ ਵਾਲੀ ਸਾਈਡ ਨੂੰ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਗੌਰਵ ਵਜੋਂ ਹੋਈ ਹੈ | ਸੱਤਵੇਂ ਮਾਮਲੇ ਵਿਚ ਥਾਣਾ ਮਾਡਲ ਟਾਊਨ ਵਿਖੇ ਤੈਨਾਤ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਧੂਰੀ ਲਾਈਨ ਮਨੋਹਰ ਨਗਰ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ ਨਿੱਕੂ ਆਪਣੀਆਂ ਘਰ ਦੀਆਂ ਔਰਤਾਂ ਨਾਲ ਮਿਲੀਭੁਗਤ ਕਰਕੇ ਘਰ ਵਿਚ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੇ ਦਾ ਸਾਮਾਨ ਵੇਚਦਾ ਹੈ, ਜਿਸ 'ਤੇ ਦੌਰਾਨੇ ਰੇਡ ਮੁਲਜ਼ਮਾਂ ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇਨ, 40 ਨਸ਼ੀਲੀਆਂ ਗੋਲੀਆਂ, 4500 ਰੁਪਏ ਡਰੱਗ ਮਨੀ, 40 ਮੋਮੀ ਲਿਫਾਫੇ ਅਤੇ 2 ਛੋਟੇ ਇਲੈਕਟ੍ਰੋਨਿਕ ਕੰਡੇ ਬਰਾਮਦ ਕੀਤੇ ਹਨ | ਮੁਲਜ਼ਮਾਂ ਦੀ ਸ਼ਨਾਖ਼ਤ ਨਿੱਕੂ, ਮੁੰਨੀ ਅਤੇ ਰੇਖਾ ਵਜੋਂ ਹੋਈ ਹੈ |