03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਮਲਾ ਲੋਹਟੀਆ ਐਸ.ਡੀ. ਕਾਲਜ ਦੇ ਵਿਦਿਆਰਥੀਆਂ ਦੇ ਬੀ. ਕਾਮ ਤੀਜੇ ਸਮੈਸਟਰ ਦੇ ਸ਼ਾਨਦਾਰ ਨਤੀਜੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਜਸਵਿੰਦਰ ਸਿੰਘ)-ਕਮਲਾ ਲੋਹਟੀਆ ਐਸ.ਡੀ. ਕਾਲਜ ਦੇ ਬੀ. ਕਾਮ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਦਸੰਬਰ 2025 ਵਿਚ ਹੋਈ ਸਮੈਸਟਰ ਪ੍ਰੀਖਿਆ ਲਈ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਘੋਸ਼ਿਤ ਨਤੀਜਿਆਂ ਵਿਚ ਸਫਲਤਾ ਦੀਆਂ ਨਵੀਆਂ ਉਚਾਈਆਂ ਹਾਸਲ ਕੀਤੀਆਂ | ਬੀ. ਕਾਮ ਤੀਜੇ ਸਮੈਸਟਰ ਦੀ ਕਸ਼ਿਸ਼ ਬੱਸੀ ਨੇ 8.21 ਦੇ ਐਸ.ਜੀ.ਪੀ.ਏ. ਸਕੋਰ ਨਾਲ ਪੰਜਾਬ ਯੂਨੀਵਰਸਿਟੀ ਵਿਚ 19ਵਾਂ ਸਥਾਨ ਹਾਸਲ ਕੀਤਾ¢ ਉਸਨੇ ਕਾਲਜ ਵਿਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਬੀ. ਕਾਮ ਤੀਜੇ ਸਮੈਸਟਰ ਦੇ ਪਿ੍ਆ ਅਤੇ ਰਾਹੁਲ ਨੇ 7.96 ਦੇ ਐਸ.ਜੀ.ਪੀ.ਏ. ਸਕੋਰ ਨਾਲ ਪੰਜਾਬ ਯੂਨੀਵਰਸਿਟੀ ਵਿਚ 25ਵਾਂ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ¢ ਪਿ੍ੰਸੀਪਲ ਪ੍ਰੋ. ਸੰਦੀਪ ਚਨਾਨਾ ਨੇ ਇਸ ਸ਼ਾਨਦਾਰ ਸਫਲਤਾ ਲਈ ਸਥਾਨ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਵਿਦਿਆਰਥੀਆਂ ਲਈ ਇਕ ਉੱਜਵਲ ਭਵਿੱਖ ਬਣਾਉਣ ਦਾ ਮਾਰਗ ਤੈਅ ਕਰਦੀਆਂ ਹਨ¢ ਉਨ੍ਹਾਂ ਨੇ ਇਸ ਸਫਲਤਾ ਨੂੰ ਰੂਪ ਦੇਣ ਲਈ ਸ਼ਾਨਦਾਰ ਯਤਨ ਕਰਨ ਵਾਸਤੇ ਡਾ. ਰਾਜੇਸ਼ ਕੁਮਾਰ ਮਰਵਾਹਾ, ਮੁਖੀ, ਪੀ.ਜੀ. ਕਾਮਰਸ ਅਤੇ ਮੈਨੇਜਮੈਂਟ ਵਿਭਾਗ ਅਤੇ ਫੈਕਲਟੀ ਮੈਂਬਰਾਂ ਦੀ ਵੀ ਸ਼ਲਾਘਾ ਕੀਤੀ¢ ਕਾਲਜ ਮੈਨੇਜਿੰਗ ਕਮੇਟੀ ਦੇ ਮੁਖੀ ਸੁਨੀਲ ਅਗਰਵਾਲ ਨੇ ਹੋਰ ਕਾਰਜਕਾਰੀ ਮੈਂਬਰਾਂ ਦੇ ਨਾਲ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਵਧਾਈ ਦਿੱਤੀ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਕਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਸੁਰਿੰਦਰਾ ਪਲਸ ਡਾਇਗਨੌਸਟਿਕਸ ਵਲੋਂ ਲਗਾਏ ਵਿਸ਼ੇਸ਼ ਮੈਡੀਕਲ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ <br/>
Ad Position 24