02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਆਰੰਭ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਲਾਡੋਵਾਲ, 17 ਅਪ੍ਰੈਲ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ, ਪਿੰਡ ਆਲੋਵਾਲ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ | ਇਸ ਮÏਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ 13 ਸ੍ਰੀ ਅਖੰਡ ਪਾਠ ਇਲਾਕੇ ਦੀਆਂ ਸੰਗਤਾਂ ਅਤੇ ਅਲੱਗ ਅਲੱਗ ਪਿੰਡਾਂ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਰਖਵਾਏ ਗਏ ਹਨ, ਜਿਨਾਂ ਦੇ 19 ਅਪ੍ਰੈਲ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ | ਉਨਾਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨਾਂ ਦੱਸਿਆ ਕਿ ਭੋਗ ਉਪਰੰਤ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਫਿਰ ਖੁੱਲੇ• ਦੀਵਾਨ ਸਜਾਏ ਜਾਣਗੇ, ਜਿਸ ਵਿਚ ਹਜ਼ੂਰੀ ਰਾਗੀ ਜਥੇ ਤੋਂ ਇਲਾਵਾ ਹੋਰ ਰਾਗੀ ਸਿੰਘ ਵੀ ਗੁਰੂ ਸਾਹਿਬ ਦੇ ਗੁਣ ਗਾਣ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ, ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮÏਕੇ ਸੰਤ ਬਾਬਾ ਜਰਨੈਲ ਸਿੰਘ ਜੀ, ਭਾਈ ਬਲਦੇਵ ਸਿੰਘ, ਮਨਪ੍ਰੀਤ ਮੋਗਾ, ਬੀਬੀ ਕਰਮਜੀਤ ਕÏਰ, ਬੀਬੀ ਸੇਮੋ ਕÏਰ ਅਤੇ ਬੀਬੀ ਚਰਨਜੀਤ ਕÏਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਵਾਧਸ ਵਲੋਂ ਬਾਬਾ ਸਾਹਿਬ ਦਾ 135ਵਾਂ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸਬ-ਇੰਸਪੈਕਟਰ ਕਰਮਜੀਤ ਸਿੰਘ ਪੁਲਿਸ ਚੌਂਕੀ ਕੰਗਣਵਾਲ ਦੇ ਇੰਚਾਰਜ ਬਣੇ <br/>
Ad Position 24