ਫੁੱਲਾਂਵਾਲ, 17 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਸਥਿਤ ਬਸੰਤ ਐਵਨਿਊ ਦੇ ਕਿੰਡਜ ਪੋਪਿੰਨ ਪਲੇਅਵੇਅ ਸਕੂਲ ਵਿਖੇ ਨੰਨੇ ਮੁੰਨੇ ਬੱਚਿਆਂ ਦੁਆਰਾ ਵਿਸਾਖੀ ਦਾ ਪਵਿੱਤਰ ਦਿਹਾੜਾ ਬੜੇ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਗਿਆ | ਇਸ ਮੌਕੇ ਨੰਨੇ ਮੁੰਨੇ ਬੱਚੇ ਰੰਗ ਬਰੰਗੀਆਂ ਪੋਸ਼ਾਕਾਂ ਨਾਲ ਸੱਜ ਕੇ ਸਕੂਲ ਪਹੁੰਚੇ ਅਤੇ ਉਨ੍ਹਾਂ ਵਲੋਂ ਆਪਣੇ ਅਧਿਆਪਕਾਂ ਦੀ ਦੇਖਰੇਖ ਹੇਠ ਰੰਗਾਰੰਗ ਅਤੇ ਸਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਪੂਜਾ ਅਰੋੜਾ ਨੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਮੈਨੇਜਿੰਗ ਡਾਇਰੈਕਟਰ ਪੰਕਜ ਅਰੋੜਾ ਨੇ ਇਸ ਦਿਨ ਦੀ ਮਹੱਤਤਾ ਤੋਂ ਨੰਨੇ ਮੁੰਨੇ ਬੱਚਿਆਂ ਅਤੇ ਸਕੂਲ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਅਤੇ ਸਾਰਿਆਂ ਨੂੰ ਇਸ ਦਿਨ ਦੀਆ ਵਧਾਈਆਂ ਦਿੱਤੀਆਂ |