ਆਲਮਗੀਰ, 17 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਦੇ ਦਸਵੀਂ ਜਮਾਤ ਦੇ ਸਾਲਾਨਾ ਨਤੀਜੇ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰÏਸ਼ਨ ਕੀਤਾ¢ ਸਕੂਲ ਦੇ ਸਾਰੇ 229 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਅਤੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ¢ 22 ਵਿਦਿਆਰਥੀਆਂ ਨੇ 90 ਫ਼ੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ¢ ਸਕੂਲ ਦੀ ਟਾਪਰ ਪ੍ਰੀਤੀ ਯਾਦਵ 97 ਫ਼ੀਸਦੀ ਅੰਕਾਂ ਹਾਸਲ ਕੀਤੇ¢ ਜਦਕਿ ਹਰੀਨਾਇਤ ਕÏਰ, ਹਰਕੀਰਤ ਸਿੰਘ ਦੋਵਾਂ ਨੇ 96.6 ਪ੍ਰਤੀਸ਼ਤ ਅੰਕਾਂ ਨਾਲ ਸਾਂਝਾ ਦੂਜਾ ਸਥਾਨ ਪ੍ਰਾਪਤ ਕੀਤਾ¢ ਰਣਵਿਜੇ ਸਿੰਘ ਨੇ 95.2 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ¢ ਸਕੂਲ ਦੀ ਪਿ੍ੰਸੀਪਲ ਹਰਮੀਤ ਕÏਰ ਵੜੈਚ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉੱਚਾ ਟੀਚਾ ਰੱਖਣਾ ਚਾਹੀਦਾ ਹੈ ਅਤੇ ਉਸ ਦਿਸ਼ਾ ਵਿਚ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ¢ ਇਸ ਤਰ੍ਹਾਂ ਤੁਸੀਂ ਕੁੱਝ ਵੀ ਪ੍ਰਾਪਤ ਕਰ ਸਕਦੇ ਹੋ¢ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢