02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੀ.ਸੀ.ਐਮ. ਲਲਤੋਂ ਵਿਖੇ ਸੀ.ਬੀ.ਐਸ.ਈ. ਵਰਕਸ਼ਾਪ ਲਗਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫੁੱਲਾਂਵਾਲ, 17 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਸਕੂਲ ਲਲਤੋਂ ਵਿਖੇ ਸੀ.ਬੀ.ਐਸ.ਈ ਕੈਪਸਿਟੀ ਬਿਲਡਿੰਗ ਪ੍ਰੋਗਰਾਮ ਆਨ ਲਾਈਫ਼ ਸਕਿਲਜ਼ (ਐਡਵਾਂਸਡ) ਦੀ ਵਰਕਸ਼ਾਪ ਲਗਾਈ ਗਈ, ਜਿਸ ਵਿਚ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਲਗਭਗ 60 ਅਧਿਆਪਕਾਂ ਨੇ ਹਿੱਸਾ ਲਿਆ | ਵਰਕਸ਼ਾਪ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦੇ ਹੋਏ ਗੁਰੂ ਨਾਨਕ ਪਬਲਿਕ ਸਕੂਲ ਦੇ ਪਿੰ੍ਰਸੀਪਲ ਗੁਰਭੇਜ ਸਿੰਘ ਨਾਗੀ ਅਤੇ ਰਾਮ ਲਾਲ ਭਸੀਨ ਪਬਲਿਕ ਸਕੂਲ ਦੀ ਪਿੰ੍ਰਸੀਪਲ ਜਿੰਨੀ ਤਲਵਾਰ ਨੇ ਸਿੱਖਿਆ ਵਿਚ ਲਾਈਫ਼ ਸਕਿਲਜ਼ ਨੂੰ ਸ਼ਾਮਲ ਕਰਨ ਦੇ ਮਹੱਤਵਪੂਰਨ ਪੱਖਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇੰਟਰ ਐਕਟਿਵ ਗਤੀਵਿਧੀਆਂ, ਅਸਲੀ ਜੀਵਨ ਦੇ ਉਦਾਹਰਨ ਅਤੇ ਵਿਹਾਰਿਕ ਰਣਨੀਤੀਆਂ ਪੇਸ਼ ਕੀਤੀਆਂ, ਜਿਸ ਨਾਲ ਅਧਿਆਪਕਾਂ ਨੂੰ ਕਲਾਸ-ਰੂਮ ਵਿਚ ਲਾਈਫ਼ ਸਕਿਲਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਮਦਦ ਮਿਲੇਗੀ | ਵਿਦਿਆਰਥੀਆਂ ਵਿਚ ਆਤਮ-ਜਾਗਰੂਕਤਾ, ਸਮੱਸਿਆ ਹੱਲ ਕਰਨ ਦੀ ਯੋਗਤਾ ਅਤੇ ਸਕਾਰਾਤਮਿਕ ਕਲਾਸ-ਰੂਮ ਵਿਹਾਰ ਵਿਕਸਿਤ ਕਰਨ ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਹੋਰ ਅਧਿਆਪਕਾਂ ਨੇ ਚਰਚਾਵਾਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਤਜਰਬੇ ਸਾਂਝੇ ਕੀਤੇ, ਜਿਸ ਨਾਲ ਸੈਸ਼ਨ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਿਆ | ਸਕੂਲ ਦੀ ਪਿੰ੍ਰਸੀਪਲ ਸ੍ਰੀਮਤੀ ਕਿ੍ਤਿਕਾ ਸੇਠ ਨੇ ਸਾਰੇ ਮਹਿਮਾਨ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਿੱਖਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਲਿੰਕ ਰੋਡ ਵਾਲੇ ਬੰਦ ਕੀਤੇ ਕੱਟ ਨੂੰ ਜਲਦ ਖੋਲ੍ਹਣ ਦਾ ਭਰੋਸਾ <br/> ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24