01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ <br/>

Ad Position 21
No active advertisement
ਕੀਰਤਨ ਸਮਾਗਮ ਦÏਰਾਨ ਗੁਰਦੁਆਰਾ ਸਾਹਿਬ ਦੇ ਸਤਿਕਾਰਤ ਗ੍ਰੰਥੀ ਸਿੰਘ ਭਾਈ ਜਸਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਭਾਈ ਗਗਨਦੀਪ ਸਿੰਘ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ¢ ਅਜੀਤ ਤਸਵੀਰ <br/> 18-04-2026
ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਕੁਲਦੀਪ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ¢ ਉਨ੍ਹਾਂ ਕਿਹਾ ਕਿ ਮÏਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਸਮਾਗਮ ਦੀ ਸਮਾਪਤੀ ਮÏਕੇ ਗੁਰਦੁਆਰਾ ਸਾਹਿਬ ਦੇ ਸਤਿਕਾਰਤ ਗ੍ਰੰਥੀ ਸਿੰਘਾਂ ਭਾਈ ਜਸਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਭਾਈ ਗਗਨਦੀਪ ਸਿੰਘ ਵਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ¢ ਕੀਰਤਨ ਸਮਾਗਮ ਅੰਦਰ ਮਹਿੰਦਰ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਕਰਨੈਲ ਸਿੰਘ ਬੇਦੀ, ਦਾਨ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਦੀ ਨਵੀਂ ਚੁਣੀ ਕਮੇਟੀ ਨੇ ਸੇਵਾ ਸੰਭਾਲੀ <br/> ਅਗਲੀ ਖ਼ਬਰ ਅਰੋੜਾ ਮਹਾਸਭਾ ਨੇ 47ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ <br/>
Ad Position 24